Commonwealth Games 2022 : ਕਾਂਸੀ ਤਮਗ਼ਾ ਜੇਤੂ ਹਰਜਿੰਦਰ ਕੌਰ ਲਈ MP ਵਿਕਰਮਜੀਤ ਸਾਹਨੀ ਨੇ ਕੀਤਾ ਵੱਡਾ ਐਲਾਨ

ਏਜੰਸੀ

ਖ਼ਬਰਾਂ, ਪੰਜਾਬ

ਆਪਣੀ NGO 'ਚ ਦੇਣਗੇ ਨੌਕਰੀ ਅਤੇ 5 ਲੱਖ ਰੁਪਏ ਦਾ ਇਨਾਮ 

punjab news

ਚੰਡੀਗੜ੍ਹ: ਰਾਸ਼ਟਰਮੰਡਲ ਖੇਡਾਂ ਵਿੱਚ ਦੇਸ਼-ਵਿਦੇਸ਼ ਵਿੱਚ ਭਾਰਤ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੀ ਹਰਜਿੰਦਰ ਕੌਰ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਪੰਜਾਬ ਸਰਕਾਰ ਨੇ ਵੇਟਲਿਫਟਿੰਗ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ 40 ਲੱਖ ਰੁਪਏ ਦਾ ਮਾਣ ਭੱਤਾ ਦੇਣ ਦਾ ਐਲਾਨ ਕੀਤਾ ਹੈ।

ਇਸ ਦੇ ਨਾਲ ਹੀ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਵੀ ਉਨ੍ਹਾਂ ਨੂੰ ਨਕਦ ਇਨਾਮ ਅਤੇ ਨੌਕਰੀ ਦੇਣਗੇ। ਜਾਣਕਾਰੀ ਅਨੁਸਾਰ ਹਰਜਿੰਦਰ ਕੌਰ ਨੂੰ 5 ਲੱਖ ਰੁਪਏ ਦਾ ਨਕਦ ਇਨਾਮ ਦੇਣਗੇ। ਇਸ ਦੇ ਨਾਲ ਹੀ ਉਹ ਆਪਣੀ NGO ਸਨ ਫਾਊਂਡੇਸ਼ਨ ਜੋ ਕਿ ਪੰਜਾਬ ਵਿੱਚ ਵਿਸ਼ਵ ਪੱਧਰੀ ਸਕਿੱਲ ਸੈਂਟਰ ਅਤੇ ਡਰੱਗ ਰੀਹੈਬ ਸੈਂਟਰ ਚਲਾ ਰਿਹਾ ਹੈ, ਵਿੱਚ ਨੌਕਰੀ ਵੀ ਦੇਣਗੇ।