ਨਵੀਆਂ ਆਧੁਨਿਕ ਅੱਗ ਬੁਝਾਊ ਗੱਡੀਆਂ ਨੂੰ ਮੰਤਰੀ ਨਿੱਜਰ ਨੇ ਵਿਖਾਈ ਹਰੀ ਝੰਡੀ

ਏਜੰਸੀ

ਖ਼ਬਰਾਂ, ਪੰਜਾਬ

ਨਵੀਆਂ ਆਧੁਨਿਕ ਅੱਗ ਬੁਝਾਊ ਗੱਡੀਆਂ ਨੂੰ ਮੰਤਰੀ ਨਿੱਜਰ ਨੇ ਵਿਖਾਈ ਹਰੀ ਝੰਡੀ

image

16 ਕਰੋੜ ਰੁਪਏ ਨਾਲ ਖਰੀਦਿਆ ਹੈ ਫ਼ਾਇਰ ਸਰਵਿਸ ਲਈ ਸਾਜੋ-ਸਾਮਾਨ

ਚੰਡੀਗੜ੍ਹ, 3 ਅਗੱਸਤ (ਭੁੱਲਰ) : ਸਥਾਨਕ ਸਰਕਾਰਾਂ ਵਿਭਾਗ ਵਲੋਂ ਫਾਇਰ ਸਰਵਿਸ ਨੂੰ ਹੋਰ ਮਜ਼ਬੂਤ ਕਰਨ  ਲਈ ਖਰੀਦ ਕੀਤੀਆਂ ਗਈਆਂ ਨਵੀਆਂ ਗੱਡੀਆਂ ਦਾ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਇੰਦਰਬੀਰ ਸਿੰਘ ਨਿੱਜਰ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਨਿੱਜਰ ਵਲੋਂ ਦਸਿਆ ਗਿਆ ਹੈ ਕਿ ਪੰਜਾਬ ਫਾਇਰ ਸਰਵਿਸ ਨੂੰ ਹੋਰ ਮਜ਼ਬੂਤ ਕਰਨ ਲਈ ਨਵੇਂ ਸਥਾਪਤ ਕੀਤੇ ਗਏ ਫਾਇਰ ਸਟੇਸ਼ਨਾਂ ਨੂੰ ਨਵੀਆਂ ਗੱਡੀਆਂ ਅਤੇ ਫਾਇਰ ਦਾ ਹੋਰ ਸਾਜੋ-ਸਾਮਾਨ ਖਰੀਦ ਕੀਤਾ ਗਿਆ ਹੈ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵਲੋਂ ਨਵੇਂ ਸਥਾਪਤ ਫਾਇਰ ਸਟੇਸ਼ਨਾਂ ਲਈ 16 ਕਰੋੜ ਰੁਪਏ ਤੋਂ ਵੱਧ ਦਾ ਸਾਜੋ-ਸਾਮਾਨ ਦੀ ਖਰੀਦ ਕੀਤੀ ਗਈ ਹੈ। ਖਰੀਦ ਕੀਤੇ ਗਏ ਸਮਾਨ ਵਿਚ ਮਲਟੀਪਰਪਜ਼ ਫਾਇਰ ਟੈਂਡਰ, ਮਿੰਨੀ ਫਾਇਰ ਟੈਂਡਰ, ਕੁਵਿੱਕ ਰਿਸਪਾਂਸ ਵਹੀਕਲ, ਹਾਈਡਰੋਲਿਕ ਕੋਂਬਿਟੂਲਜ, ਛੇ ਲੇਅਰ ਫਾਇਰ ਐਂਟਰੀ ਸੂਟ ਅਤੇ ਫਾਇਰ ਪ੍ਰੋਕਸੀਮਟੀ ਸੂਟ ਦੀ ਖਰੀਦ ਕੀਤੀ ਗਈ ਹੈ।
ਡਾ. ਨਿੱਜਰ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਅਧੀਨ ਆਉਂਦੇ ਹਰੇਕ ਖੇਤਰ ਵਿਚ ਅੱਗ ਬੁਝਾਊ ਦਸਤਿਆਂ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਲਈ ਕਾਰਜਸ਼ੀਲ ਹੈ।    
ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਭਿ੍ਰਸ਼ਟਾਚਾਰ ਵਿਰੁਧ ਸਿਰਫ਼ ਸਹਿਣਸ਼ੀਲਤਾ ਦੀ ਨੀਤੀ ਅਪਣਾਉਂਦਿਆਂ ਕੰਮ ਕਰਨ। ਉਨ੍ਹਾਂ ਕਿਹਾ ਕਿ ਵਿਭਾਗ ਵਿਚ ਇਨ੍ਹਾਂ ਕਰਮਚਾਰੀਆਂ ਦੀ ਘਾਟ ਕਾਰਨ ਪ੍ਰਾਜੈਕਟਾਂ ਦੇ ਅਨੁਮਾਨਾਂ ਦੀ ਤਕਨੀਕੀ ਚੈਕਿੰਗ ਅਤੇ ਤਸਦੀਕੀਕਰਨ ਜਿਹੇ ਅਹਿਮ ਕੰਮਾਂ ਨੂੰ ਨੇਪਰੇ ਚਾੜ੍ਹਨ ਵਿਚ ਦਿੱਕਤ ਆ ਰਹੀ ਸੀ ਅਤੇ ਇਸ ਬੈਚ ਦੇ ਆਉਣ ਨਾਲ ਵਿਭਾਗ ਨੂੰ ਵੱਡੀ ਰਾਹਤ ਮਿਲੇਗੀ।
ਕੈਬਨਿਟ ਮੰਤਰੀ ਨੇ ਪੰਜਾਬ ਵਿਚ ਪਾਣੀ ਦੇ ਡਿੱਗ ਰਹੇ ਪੱਧਰ ਦੇ ਸਨਮੁਖ ਚਲ ਰਹੇ ਭੂਮੀ ਅਤੇ ਜਲ ਸੰਭਾਲ ਦੇ ਕੰਮਾਂ ਵਿਚ ਨਵੇਂ ਉਪਰਾਲੇ ਅਤੇ ਹੋਰ ਨਵੇਂ ਪ੍ਰੋਗਰਾਮ ਉਲੀਕਣ ਲਈ ਆਖਿਆ।
 ਉਨ੍ਹਾਂ ਕਿਹਾ ਕਿ ਰਾਜ ਵਿਚ, ਖ਼ਾਸ ਤੌਰ ’ਤੇ ਖੇਤੀਬਾੜੀ ਖੇਤਰ ਵਿਚ ਪਾਣੀ ਸੰਭਾਲ ਦੀ ਮੁਹਿੰਮ ਵੱਡੀ ਪੱਧਰ ’ਤੇ ਸ਼ੁਰੂ ਕਰਨ ਦੀ ਲੋੜ ਹੈ।