ਕਾਊਂਟਰ ਇੰਟੈਲੀਜੈਂਸ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫ਼ਾਸ਼
6 ਕਿਲੋ ਹੈਰੋਇਨ ਸਮੇਤ ਇਕ ਤਸਕਰ ਗ੍ਰਿਫ਼ਤਾਰ
1.5 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ
ਅੰਮ੍ਰਿਤਸਰ : ਨਸ਼ਿਆਂ ਵਿਰੁਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਵਲੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਕਾਊਂਟਰ ਇੰਟੈਲੀਜੈਂਸ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਇਕ ਰੈਕੇਟ ਦਾ ਪਰਦਾਫ਼ਾਸ਼ ਕੀਤਾ ਹੈ।
ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਡਿੱਗੀ ਮਕਾਨ ਦੀ ਛੱਤ, ਮਲਬੇ ਹੇਠ ਦੱਬੇ ਮਾਂ-ਪੁੱਤ
ਇਸ ਬਾਰੇ ਡੀ.ਜੀ.ਪੀ. ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦਸਿਆ,'' ਅੰਮ੍ਰਿਤਸਰ, ਪੰਜਾਬ ਵਿਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਦੀ ਟੀਮ ਨੇ ਨਸ਼ਾ ਤਸਕਰ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ।''
ਇਹ ਵੀ ਪੜ੍ਹੋ: ਦੁਬਈ ’ਚ ਭਾਰਤੀ ਪ੍ਰਵਾਸੀ ਦੀ ਲੱਗੀ 45 ਕਰੋੜ ਰੁਪਏ ਦੀ ਲਾਟਰੀ
ਪ੍ਰਾਪਤ ਜਾਣਕਾਰੀ ਅਨੁਸਾਰ ਐਸ.ਐਸ.ਓ.ਸੀ. ਦੀ ਟੀਮ ਨੇ ਨਸ਼ਾ ਤਸਕਰ ਕੋਲੋਂ 6 ਕਿਲੋ ਹੈਰੋਇਨ ਅਤੇ ਡੇਢ ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਡੀ.ਜੀ.ਪੀ. ਗੌਰਵ ਯਾਦਵ ਨੇ ਦਸਿਆ ਕਿ ਜ਼ਬਤ ਕੀਤੀ ਗਈ ਖੇਪ ਪਾਕਿਸਤਾਨ ਤੋਂ ਆਈ ਸੀ। ਫਿਲਹਾਲ ਐਸ.ਐਸ.ਓ.ਸੀ ਦੀ ਟੀਮ ਤਸਕਰ ਦੇ ਅਗਾਂਹ-ਵਧੂ ਸੰਪਰਕਾਂ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।