ਪੰਜਾਬ ਦੀ ਗਾਇਕਾ ਪਰਮਜੀਤ ਕੌਰ ਪੰਮੀ ਨਿਕਲੀ 'ਚਿੱਟੇ' ਦੀ ਤਸਕਰ, 2 ਸਾਥੀਆਂ ਸਣੇ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੁਝ ਦਿਨ ਪਹਿਲਾਂ ਨਸ਼ੇ ਦੀ ਓਵਰਡੋਜ਼ ਨਾਲ ਮਰਿਆ ਨੌਜਵਾਨ ਕੁਲਦੀਪ ਸਿੰਘ ਗਾਇਕਾ ਤੋਂ ਹੀ ਲੈ ਕੇ ਆਇਆ ਸੀ ਨਸ਼ਾ

photo

 

ਮਾਛੀਵਾੜਾ ਸਾਹਿਬ: ਮਾਛੀਵਾੜਾ ਸਾਹਿਬ ਤੋਂ ਗਾਇਕਾ ਪਰਮਜੀਤ ਕੌਰ ਪੰਮੀ ਚਿੱਟੇ ਦੀ ਤਸਕਰ ਨਿਕਲੀ ਹੈ। ਪੁਲਿਸ ਨੇ ਗਾਇਕਾ ਨੂੰ  ਉਸ ਦੇ ਸਾਥੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਕੁਝ ਦਿਨ ਪਹਿਲਾਂ ਨਸ਼ੇ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਕੁਲਦੀਪ ਸਿੰਘ ਲਾਡੀ ਦੇ ਮਾਮਲੇ 'ਚ ਪੁਲਿਸ ਨੇ ਇਸ ਗਾਇਕਾ ਸਮੇਤ ਜਗਦੀਸ਼ ਸਿੰਘ ਦੀਸ਼ਾ ਵਾਸੀ ਲੱਖੋਵਾਲ ਕਲਾਂ ਨੂੰ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ: ਮੈਕਸੀਕੋ 'ਚ ਟਰੇਨ ਅਤੇ ਬੱਸ ਦੀ ਟੱਕਰ, 7 ਦੀ ਮੌਤ, 17 ਜ਼ਖਮੀ

ਅੱਜ ਪ੍ਰੈੱਸ ਕਾਨਫਰੰਸ ਦੌਰਾਨ ਡੀ. ਐੱਸ. ਪੀ. ਸਮਰਾਲਾ ਵਰਿਆਮ ਸਿੰਘ ਅਤੇ ਡੀ. ਐੱਸ. ਪੀ. ਮਨਦੀਪ ਕੌਰ ਨੇ ਦਸਿਆ ਕਿ ਕੁਝ ਦਿਨ ਪਹਿਲਾਂ ਪਿੰਡ ਮਾਣੇਵਾਲ ਦੇ ਨੌਜਵਾਨ ਕੁਲਦੀਪ ਸਿੰਘ ਲਾਡੀ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਸੀ। ਮ੍ਰਿਤਕ ਨੌਜਵਾਨ ਦੀ ਲਾਸ਼ ਕਬਰਸਿਤਾਨ 'ਚ ਮਿਲੀ ਸੀ।  

ਇਹ ਵੀ ਪੜ੍ਹੋ: ਛੱਤੀਸਗੜ੍ਹ: ਵਿਅਕਤੀ ਨੇ ਅਪਣੀ ਪਤਨੀ ਤੇ ਤਿੰਨ ਧੀਆਂ ਦਾ ਬੇਰਹਿਮੀ ਨਾਲ ਕੀਤਾ ਕਤਲ 

ਨੌਜਵਾਨ ਦੀ ਮੌਤ ਤੋਂ ਬਾਅਦ ਪੁਲਿਸ ਜ਼ਿਲਾ ਖੰਨਾ ਦੀ ਐੱਸ. ਐੱਸ. ਪੀ. ਅਮਨੀਤ ਕੌਂਡਲ ਅਤੇ ਐੱਸ. ਪੀ. ਪ੍ਰੱਗਿਆ ਜੈਨ ਦੀ ਅਗਵਾਈ ਹੇਠ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵਲੋਂ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਕੁਲਦੀਪ ਸਿੰਘ ਲਾਡੀ ਗਾਇਕਾ ਪਰਮਜੀਤ ਕੌਰ ਪੰਮੀ ਤੋਂ ਨਸ਼ਾ ਲੈ ਕੇ ਆਇਆ ਸੀ। ਗਾਇਕਾ ਕੁਲਦੀਪ ਲਾਡੀ ਦੇ ਨੇੜਲੇ ਪਿੰਡ ਰਹੀਮਾਬਾਦ ਖੁਰਦ ਦੀ ਹੀ ਵਸਨੀਕ ਹੈ।  ਪਰਮਜੀਤ ਕੌਰ ਪੇਸ਼ੇ ਵਜੋਂ ਗਾਇਕਾ ਹੈ ਤੇ ਮੇਲਿਆਂ ਵਿਚ ਲਗਾਉਂਦੀ ਸੀ।

ਸ ਮਾਮਲੇ 'ਚ ਕੁਲਦੀਪ ਦੇ ਨਾਲ ਨਸ਼ਾ ਕਰਨ ਗਏ ਨੌਜਵਾਨਾਂ ਦਾ ਵੀ ਨਾਂ ਸਾਹਮਣੇ ਆਇਆ ਹੈ, ਜਿਨ੍ਹਾਂ ਦੀ ਭਾਲ ਜਾਰੀ ਹੈ। ਡੀਐਸਪੀ ਵਰਿਆਮ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਦੀ ਕਾਲ ਡਿਟੇਲ ਤੋਂ ਬਾਅਦ ਪੁਲਿਸ ਨੂੰ ਲੀਡ ਮਿਲੀ। ਇਸ ਤੋਂ ਬਾਅਦ ਇਹ ਲਿੰਕ ਜੁੜਦਾ ਰਿਹਾ ਅਤੇ ਪਰਦਾਫਾਸ਼ ਹੋ ਗਿਆ।

ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਕੈਮੀਕਲ ਤੋਂ ਚਿਟਾ ਪਾਊਡਰ ਤਿਆਰ ਕੀਤਾ ਜਾ ਰਿਹਾ ਹੈ, ਜੋ ਨੌਜਵਾਨਾਂ ਨੂੰ ਨਸ਼ਾ ਕਰਨ ਲਈ ਦਿਤਾ ਜਾਂਦਾ ਹੈ। ਕੁਲਦੀਪ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਵੀ ਕੈਮੀਕਲ ਨਾਲ ਤਿਆਰ ਪਾਊਡਰ ਦਿਤੇ ਜਾਣ ਦੀ ਸੰਭਾਵਨਾ ਹੈ। ਇਸ ਕਾਰਨ ਟੀਕਾ ਲਗਾਉਂਦੇ ਹੀ ਕੁਲਦੀਪ ਸਿੰਘ ਦੀ ਮੌਤ ਹੋ ਗਈ। ਕੈਮੀਕਲ ਪਾਊਡਰ ਦੀ ਤਸਕਰੀ ਸਬੰਧੀ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।