ਬਰਖ਼ਾਸਤ AIG ਰਾਜਜੀਤ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ਹਾਈ ਕੋਰਟ ਵਲੋਂ ਖਾਰਜ
ਨਸ਼ਾ ਤਸਕਰੀ ਦੇ ਮਾਮਲੇ ’ਚ ਫਰਾਰ ਚੱਲ ਰਿਹਾ ਰਾਜਜੀਤ ਸਿੰਘ
Rajjit Singh
ਚੰਡੀਗੜ੍ਹ: ਬਰਖ਼ਾਸਤ ਏ.ਆਈ.ਜੀ. ਰਾਜਜੀਤ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਝਟਕਾ ਲੱਗਿਆ ਹੈ। ਅਦਾਲਤ ਨੇ ਰਾਜਜੀਤ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿਤੀ ਹੈ। ਅਦਾਲਤ ਵਿਚ ਬਹਿਸ ਦੌਰਾਨ ਬਰਖ਼ਾਸਤ ਏ.ਆਈ.ਜੀ. ਰਾਜਜੀਤ ਸਿੰਘ ਦੇ ਵਕੀਲ ਨੇ ਕਿਹਾ ਕਿ ਉਸ ਦਾ ਨਾਂਅ ਬਾਅਦ ਵਿਚ ਜਾਂਚ ’ਚ ਸ਼ਾਮਲ ਕੀਤਾ ਗਿਆ ਸੀ, ਜਦਕਿ ਸਰਕਾਰੀ ਵਕੀਲ ਨੇ ਕਿਹਾ ਕਿ ਉਸ ਦਾ ਨਾਂਅ ਪਹਿਲਾਂ ਹੀ ਇੰਸਪੈਕਟਰ ਇੰਦਰਜੀਤ ਸਿੰਘ ਨੇ ਉਗਲਿਆ ਸੀ। ਇਸ ਦੇ ਨਾਲ ਹੀ ਸਰਕਾਰ ਨੇ ਇਹ ਵੀ ਕਿਹਾ ਸੀ ਕਿ ਇੰਦਰਜੀਤ ਨੂੰ ਰਾਜਜੀਤ ਦੀ ਸ਼ਹਿ ਸੀ, ਉਸ ਦੀ ਸ਼ਹਿ ਤੋਂ ਬਿਨਾਂ ਨਸ਼ੇ ਦਾ ਕਾਰੋਬਾਰ ਸੰਭਵ ਨਹੀਂ ਸੀ।