ਭਰਤ ਇੰਦਰ ਚਾਹਲ ’ਤੇ ਵਿਜੀਲੈਂਸ ਦੀ ਕਾਰਵਾਈ; ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਾਣੂ ਸਰੋਤਾਂ ਤੋਂ 305% ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ

Bharat Inder Singh Chahal

 

ਚੰਡੀਗੜ੍ਹ: ਭ੍ਰਿਸ਼ਟਾਚਾਰ ਵਿਰੁਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਵਿਰੁਧ ਆਮਦਨ ਤੋਂ ਵੱਧ ਜਾਇਦਾਦ (ਡੀ.ਏ.) ਦਾ ਕੇਸ ਦਰਜ ਕੀਤਾ ਹੈ। ਭਰਤ ਇੰਦਰ ਚਾਹਲ ’ਤੇ ਆਮਦਨ ਦੇ ਜਾਣੂ ਸਰੋਤਾਂ ਤੋਂ 305% ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਹਨ।

ਇਹ ਵੀ ਪੜ੍ਹੋ: ਜਗਰਾਉਂ 'ਚ 19 ਸਾਲਾ ਲੜਕੀ ਦਾ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਗਲਾ, ਮੌਤ

ਕੇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਇਸ ਸਬੰਧੀ ਐਫ.ਆਈ.ਆਰ. ਨੰ. 26 ਮਿਤੀ 02-08-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 13(1)ਬੀ, 13(2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭਰਤਇੰਦਰ ਸਿੰਘ ਚਹਿਲ ਵਿਰੁਧ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਖ਼ਾਲਸਾ ਏਡ ’ਤੇ ਐਨ.ਆਈ.ਏ. ਦੀ ਛਾਪੇਮਾਰੀ ਨੂੰ ਲੈ ਕੇ ਸੁਨੀਲ ਜਾਖੜ ਨੇ ਜਤਾਇਆ ਇਤਰਾਜ਼

ਉਨ੍ਹਾਂ ਦਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਾਰਚ 2017 ਤੋਂ ਸਤੰਬਰ 2021 ਤਕ ਸਾਬਕਾ ਮੀਡੀਆ ਸਲਾਹਕਾਰ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ ਜਦਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਕਿ ਆਮਦਨ ਦੇ ਜਾਣੂ ਸਰੋਤਾਂ ਤੋਂ ਲਗਭਗ 305 ਫ਼ੀਸਦ ਵੱਧ ਹਨ।  

ਇਹ ਵੀ ਪੜ੍ਹੋ: ਅਮਰੀਕਾ: ਸਿੱਖ ਦੇ ਕਰਿਆਨਾ ਸਟੋਰ 'ਚ ਵੜਿਆ ਚੋਰ, ਅੱਗੋਂ ਗੁਰੂ ਦਾ ਸਿੱਖ ਵੀ ਨਹੀਂ ਡਰਿਆ, ਫੜ ਬਣਾਈ ਚੰਗੀ ਰੇਲ 

ਮੁਲਜ਼ਮ ਭਰਤਇੰਦਰ ਸਿੰਘ ਚਾਹਲ ਨੇ ਅਪਣੇ ਅਤੇ ਅਪਣੇ ਪ੍ਰਵਾਰਕ ਮੈਂਬਰਾਂ ਦੇ ਨਾਂਅ ‘ਤੇ ਕਈ ਜਾਇਦਾਦਾਂ ਬਣਾਈਆਂ, ਜਿਨ੍ਹਾਂ ਵਿਚ ਸਰਹਿੰਦ ਰੋਡ ਪਟਿਆਲਾ ਉਤੇ ਸਥਿਤ ਦਸਮੇਸ਼ ਲਗਜ਼ਰੀ ਵੈਡਿੰਗ ਰਿਜ਼ੋਰਟ (ਅਲਕਾਜ਼ਾਰ), ਮਿੰਨੀ ਸਕੱਤਰੇਤ ਰੋਡ ਪਟਿਆਲਾ ਉਤੇ 2595 ਗਜ਼ ਦੀ ਪੰਜ ਮੰਜ਼ਿਲਾ ਕਮਰਸ਼ੀਅਲ ਇਮਾਰਤ (ਪਸ਼ੂ ਪਾਲਣ ਵਿਭਾਗ ਦੀ ਸਾਈਟ), ਨਾਭਾ ਰੋਡ 'ਤੇ ਟੋਲ ਪਲਾਜ਼ਾ ਨੇੜੇ ਪਿੰਡ ਕਲਿਆਣ ਵਿਖੇ 72 ਕਨਾਲ 14 ਮਰਲੇ ਜ਼ਮੀਨ ਸ਼ਾਮਲ ਹੈ। ਇਸ ਤੋਂ ਇਲਾਵਾ ਉਸ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਮਾਲਾਹੇੜੀ ਅਤੇ ਹਰਬੰਸਪੁਰਾ ਵਿਖੇ ਵੀ ਜ਼ਮੀਨ ਖਰੀਦੀ ਗਈ ਹੈ। ਬੁਲਾਰੇ ਨੇ ਦਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।