Dengue News: ਡੇਂਗੂ ਮੱਛਰ ਦਾ ਲਾਰਵਾ ਨਸ਼ਟ ਨਾ ਕਰਨ ਵਾਲੇ 348 ਘਰਾਂ ਦੇ ਚਲਾਨ
Dengue News: ਲੋਕਾਂ ਦੀ ਜਾਨ ਖ਼ਤਰੇ ’ਚ ਪਾਉਣ ਦੀ ਲਾਪ੍ਰਵਾਹੀ ਵਿਰੁਧ ਪ੍ਰਸ਼ਾਸਨ ਹੋਇਆ ਸਖ਼ਤ
Dengue News: ਜ਼ਿਲ੍ਹੇ ’ਚ ਡੇਂਗੂ ਮੱਛਰ ਦਾ ਲਾਰਵਾ ਨਸ਼ਟ ਨਾ ਕਰਨ ਦੀ ਅਪਣੀ ਜ਼ਿੰਮੇਵਾਰੀ ਤੋਂ ਟਾਲਾ ਵੱਟਣ ਵਾਲੇ ਵਸਨੀਕਾਂ ਵਿਰੁਧ ਸਖ਼ਤ ਅਪਣਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਹੁਣ ਤਕ 348 ਘਰਾਂ ਦੇ ਚਲਾਨ ਕਰ ਚੁਕਾ ਹੈ ਤਾਂ ਜੋ ਉਨ੍ਹਾਂ ਨੂੰ ਡੇਂਗੂ ਮੱਛਰ ਦਾ ਲਾਰਵਾ ਨਸ਼ਟ ਕਰਨ ਦੀ ਅਪਣੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਇਆ ਜਾ ਸਕੇ।
ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਪੁਰੀ ਅਨੁਸਾਰ ਜ਼ਿਲ੍ਹੇ ਵਿਚ ਐਂਟੀ-ਡੇਂਗੂ ਟੀਮਾਂ ਜੋ ਕਿ ਘਰ-ਘਰ ਜਾ ਕੇ ਸਰਵੇਖਣ ਕਰ ਰਹੀਆ ਹਨ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰ ਰਹੀਆ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਡੇਂਗੂ ਮੱਛਰ ਦਾ ਲਾਰਵਾ ਜੋ ਕਿ ਖੜੇ ਪਾਣੀ ’ਚ ਪੈਦਾ ਹੁੰਦਾ ਹੈ, ਪ੍ਰਤੀ ਲਾਪ੍ਰਵਾਹੀ ਦਿਖਾਏ ਜਾਣ ’ਤੇ ਉਨ੍ਹਾਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ 25 ਚਲਾਨ ਕੀਤੇ ਗਏ।
ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਨਾਮਕ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਘਰਾਂ ਵਿੱਚ ਰੱਖੇ ਕੂਲਰਾਂ, ਗਮਲੇ, ਫ਼ਰਿੱਜ਼ ਦੀਆ ਟ੍ਰੇਆਂ ਅਤੇ ਹੋਰ ਭਾਂਡਿਆਂ ਵਿਚ ਪਾਣੀ ਜਮ੍ਹਾਂ ਹੋਣ ਕਾਰਨ ਬਣਦੇ ਲਾਰਵੇ ਤੋਂ ਪੈਦਾ ਹੁੰਦਾ ਹੈ। ਇਸ ਲਈ ਕਿਧਰੇ ਵੀ ਲੰਬੇ ਸਮੇਂ ਤਕ ਪਾਣੀ ਖੜ੍ਹਾ ਨਾ ਹੋਣ ਦਿਤਾ ਜਾਵੇ ਅਤੇ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮੁਹਿੰਮ ਦਾ ਹਿੱਸਾ ਬਣਦਿਆਂ ਉਸ ਨੂੰ ਖ਼ਾਲੀ ਕਰ ਦਿਤਾ ਜਾਵੇ।
ਸਿਵਲ ਸਰਜਨ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ, ਇਸ ਲਈ ਇਸ ਬਚਣ ਲਈ ਪੂਰੀਆ ਬਾਂਹਾਂ ਦੇ ਕਪੜੇ ਪਹਿਨੇ ਜਾਣ। ਜੇ ਬੁਖ਼ਾਰ ਹੁੰਦਾ ਹੈ ਤਾਂ ਤੁਰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਚ ਅਪਣੇ ਖ਼ੂਨ ਦਾ ਟੈਸਟ ਕਰਵਾਇਆ ਜਾਵੇ।