‘ਆਪ’ ਵਿਧਾਇਕ ਗੁਰਦੀਪ ਰੰਧਾਵਾ ਨੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾਂ ’ਤੇ ਚੁੱਕੇ ਸਵਾਲ
ਕਿਹਾ : ਗੈਂਗਸਟਰਾਂ ਦੀ ਪੁਸ਼ਤਪਨਾਈ ਕਰਨ ਵਾਲੇ ਦੱਸ ਰਹੇ ਨੇ ਖੁਦ ਨੂੰ ਗੈਂਗਸਟਰਾਂ ਤੋਂ ਖਤਰਾ
AAP MLA Gurdeep Randhawa News : ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ’ਤੇ ਕਈ ਗੰਭੀਰ ਆਰੋਪ ਲਗਾਏ ਹਨ। ‘ਆਪ’ ਵਿਧਾਇਕ ਨੇ ਕਿਹਾ ਜਿਹੜੇ ਵਿਅਕਤੀਆਂ ਦੇ ਗੈਂਗਸਟਰਾਂ ਨਾਲ ਸਬੰਧ ਹੋਣ ਅੱਜ ਉਹੀ ਵਿਅਕਤੀ ਆਖ ਰਹੇ ਹਨ ਕਿ ਸਾਨੂੰ ਗੈਂਗਸਟਰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਲੋਕਾਂ ਵੱਲੋਂ ਗੈਂਗਸਟਰਾਂ ਦੀ ਪੁਸ਼ਤਪਨਾਹੀ ਕੀਤੀ ਜਾਂਦੀ ਰਹੀ ਹੈ। ‘ਆਪ’ ਵਿਧਾਇਕ ਨੇ ਆਰੋਪ ਲਗਾਇਆ ਗਿਆ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜੱਗੂ ਭਗਵਾਨਪੁਰੀਆ ਵੱਲੋਂ ਖੁੱਲ੍ਹ ਕੇ ਸੁਖਜਿੰਦਰ ਰੰਧਾਵਾ ਦੀ ਸਪੋਰਟ ਕੀਤੀ ਗਈ। ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਮਗਰੋਂ ਪੰਚਾਇਤੀ ਚੋਣਾਂ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜੱਗੂ ਭਗਵਾਨਪੁਰੀਆ ਦੀ ਮਾਤਾ ਨੂੰ ਪੰਚਾਇਤ ਮੈਂਬਰ ਬਣਵਾਇਆ ਗਿਆ ਸੀ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਜਿਸ ਦੇ ਜਵਾਬ ਵਿਚ ‘ਆਪ’ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਪੈ੍ਰਸ ਕਾਨਫਰੰਸ ਕੀਤੀ ਗਈ ਅਤੇ ਉਨ੍ਹਾਂ ਕਿਹਾ ਕਿ ਜੱਗੂ ਭਗਵਾਨਪੁਰੀਆ ਨੂੰ ਰਿਮਾਂਡ ’ਤੇ ਲਿਆ ਜਾਵੇ ਅਤੇ ਉਸ ਕੋਲੋਂ ਸੱਚ ਬੁਲਵਾਇਆ ਜਾਵੇ ਤਾਂ ਜੋ ਪੂਰੀ ਸਚਾਈ ਲੋਕਾਂ ਦੇ ਸਾਹਮਣੇ ਆ ਸਕੇ।