ਸਕੂਲ ਮੁਖੀਆਂ ਨੂੰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਬਣਦਾ ਮਾਣ-ਸਨਮਾਣ ਦੇਣ ਦੇ ਨਿਰਦੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਕੂਲ ਮੁਖੀਆਂ ਨੂੰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਬਣਦਾ ਮਾਣ-ਸਨਮਾਣ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ।

Education Secretary instructs heads to give respect to Anganwadi workers and helpers

ਚੰਡੀਗੜ੍ਹ: ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਕੂਲ ਮੁਖੀਆਂ ਨੂੰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਬਣਦਾ ਮਾਣ-ਸਨਮਾਣ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਸਕੱਤਰ ਨੇ ਇਸ ਸਬੰਧੀ ਜਿਲਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ।

ਹੋਰ ਪੜ੍ਹੋ: ਮਿੱਟੀ ਹੋਇਆ 460 MW ਬਿਜਲੀ ਪੈਦਾ ਕਰਨ ਵਾਲਾ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ

ਬੁਲਾਰੇ ਅਨੁਸਾਰ ਬਹੁਤ ਸਾਰੇ ਸਕੂਲਾਂ ਵਿੱਚ ਆਂਗਨਵਾੜੀ ਸੈਂਟਰ ਚੱਲ ਰਹੇ ਹਨ ਅਤੇ ਆਂਗਨਵਾੜੀ ਵਰਕਰਾਂ ਵੱਲੋਂ ਪ੍ਰੀ-ਪ੍ਰਾਇਮਰੀ ਸਕੂਲਾਂ ਵਿੱਚ ਦਾਖਲੇ ਵਧਾਉਣ ਲਈ ਪ੍ਰਭਾਵੀ ਭੂਮਿਕਾ ਨਿਭਾਈ ਹੈ। ਸਕੂਲ ਸਿੱਖਿਆ ਸਕੱਤਰ ਨੇ ਸਕੂਲ ਮੁਖੀਆਂ ਨੂੰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਤਾਲਮੇਲ ਕਰਨ ਅਤੇ ਉਹਨਾਂ ਨਾਲ ਮਿਲਵਰਤਨ ਦੀ ਭਾਵਨਾ ਪੈਦਾ ਕਰਨ ਵਾਸਤੇ ਹਦਾਇਤ ਦਿੱਤੀ ਹੈ।

ਹੋਰ ਪੜ੍ਹੋ: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, ਵਿਰੋਧੀ ਪਾਰਟੀਆਂ ਨੇ ਜਤਾਇਆ ਇਤਰਾਜ਼

ਉਹਨਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਬੱਚਿਆਂ ਦੀ ਪੜਾਈ ਵਿੱਚ ਵਿਸ਼ੇਸ਼ ਭੂਮਿਕਾ ਹੈ। ਜੇਕਰ ਆਂਗਨਵਾੜੀ ਵਰਕਰਾਂ ਨੂੰ ਸਕੂਲ ਵਿੱਚ ਕੋਈ ਸਮੱਸਿਆ ਆਉਦੀ ਹੈ ਤਾਂ ਇਸ ਦਾ ਹੱਲ ਮਿਲ-ਜੁਲ ਕੇ ਕੀਤਾ ਜਾਵੇ। ਉਹਨਾਂ ਕਿਹਾ ਕਿ ਛੋਟੇ ਬੱਚਿਆਂ ਵਿਕਾਸ ਲਈ ਸਾਂਝੇ ਤੌਰ ’ਤੇ ਕੀਤੇ ਉਪਰਾਲੇ ਹੀ ਸਾਰਥਿਕ ਨਤੀਜੇ ਕੱਢ ਸਕਦੇ ਹਨ।