ਸਰਕਾਰੀ ਟੀਕਾਕਰਨ ਕੇਂਦਰਾਂ ਉਤੇ ਹਰ ਐਤਵਾਰ ਦਿਤੀ ਜਾਵੇਗੀ ਕੋਰੋਨਾ ਰੋਕੂ ਟੀਕੇ ਦੀ ਦੂਜੀ ਖ਼ੁਰਾਕ

ਏਜੰਸੀ

ਖ਼ਬਰਾਂ, ਪੰਜਾਬ

ਸਰਕਾਰੀ ਟੀਕਾਕਰਨ ਕੇਂਦਰਾਂ ਉਤੇ ਹਰ ਐਤਵਾਰ ਦਿਤੀ ਜਾਵੇਗੀ ਕੋਰੋਨਾ ਰੋਕੂ ਟੀਕੇ ਦੀ ਦੂਜੀ ਖ਼ੁਰਾਕ

image

ਚੰਡੀਗੜ੍ਹ, 2 ਸਤੰਬਰ (ਜਸਪਾਲ) : ਵੱਧ ਤੋਂ ਵੱਧ ਲੋਕਾਂ ਨੂੰ ਟੀਕੇ ਦੀ ਦੂਜੀ ਖ਼ੁਰਾਕ ਲਗਾਉਣ ਲਈ ਪੰਜਾਬ ਸਰਕਾਰ ਨੇ ਸਾਰੇ ਕੋਵਿਡ ਟੀਕਾਕਰਨ ਕੇਂਦਰਾਂ ’ਤੇ ਹਰ ਐਤਵਾਰ ਦਾ ਦਿਨ ਨਿਰਧਾਰਤ ਕੀਤਾ ਹੈ। ਇੱਥੇ ਵੇਰਵੇ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਟੀਕਾਕਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕੋਵਿਡ-19 ਟੀਕਾਕਰਨ ਜਾਂ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਦੇਣ ਲਈ ਸਾਰੇ ਸਰਕਾਰੀ ਟੀਕਾਕਰਨ ਕੇਂਦਰਾਂ ’ਚ ਹਰ ਐਤਵਾਰ ਦਾ ਦਿਨ ਨਿਰਧਾਰਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਟੀਕੇ ਦੀ ਪਹਿਲੀ ਅਤੇ ਦੂਜੀ ਖ਼ੁਰਾਕ ਲਈ ਆਮ ਟੀਕਾਕਰਨ ਸੈਸ਼ਨ ਐਤਵਾਰ ਨੂੰ ਛੱਡ ਕੇ ਹਫ਼ਤੇ ਦੇ ਬਾਕੀ ਦਿਨਾਂ ਦੌਰਾਨ ਇਕੋ ਜਿਹੇ ਰਹਿਣਗੇ। ਸਿੱਧੂ ਨੇ ਦਸਿਆ ਕਿ 31 ਅਗੱਸਤ ਤਕ 1,36,70,847 ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਚੁਕਾ ਹੈ ਅਤੇ ਇਨ੍ਹਾਂ ’ਚੋਂ 32,89,210 ਨੂੰ ਟੀਕੇ ਦੀਆਂ ਦੋਵੇਂ ਖ਼ੁਰਾਕਾਂ ਲਗਾਈਆਂ ਗਈਆਂ ਹਨ।
 ਅਤੇ 1,03,81,637 ਨੂੰ ਟੀਕੇ ਦੀ ਪਹਿਲੀ ਖ਼ੁਰਾਕ ਲੱਗੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਝਿਜਕ ਦੇ ਟੀਕਾ ਲਗਵਾਉਣ।