ਨਵਜੋਤ ਸਿੱਧੂ ਸਮੇਤ ਕਈ ਵਿਧਾਇਕ ਪਹੁੰਚੇ ਵਿਧਾਨ ਸਭਾ, ਥੋੜੀ ਦੇਰ ’ਚ ਸ਼ੁਰੂ ਹੋਵੇਗਾ ਵਿਸ਼ੇਸ਼ ਇਜਲਾਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

9ਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਕੁਝ ਸਮੇਂ ਬਾਅਦ ਸ਼ੁਰੂ ਹੋਣ ਜਾ ਰਹੀ ਹੈ।

Many MLAs including Navjot Sidhu reached vidhan sabha

ਚੰਡੀਗੜ੍ਹ: 9ਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ (Punjab Vidhan Sabha Special Session) ਦੀ ਕਾਰਵਾਈ ਕੁਝ ਸਮੇਂ ਬਾਅਦ ਸ਼ੁਰੂ ਹੋਣ ਜਾ ਰਹੀ ਹੈ। ਇਸ ਦੇ ਚਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਅਕਾਲੀ ਦਲ ਦੇ ਵਿਧਾਇਕ ਪਵਨ ਟੀਨੂ ਸਣੇ ਕਈ ਵਿਧਾਇਕ ਵਿਧਾਨ ਸਭਾ ਪਹੁੰਚ ਚੁੱਕੇ ਹਨ।

ਹੋਰ ਪੜ੍ਹੋ: ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਐਲਾਨਣ ਵਿਚ ਦੇਰੀ ਨਾਲ ‘ਆਪ’ ਵਿਚ ਮਹਾਂਭਾਰਤ ਛਿੜਨ ਦੀ ਤਿਆਰੀ  

ਇਸ ਤੋਂ ਇਲਾਵਾ ਕਾਂਗਰਸੀ ਵਿਧਾਇਕ ਰਾਜਾ ਵੜਿੰਗ, ਪਰਗਟ ਸਿੰਘ, ਜੋਗਿੰਦਰ ਪਾਲ ਸਿੰਘ ਭੋਆ, ਨਾਜਰ ਸਿੰਘ ਅਤੇ ਅੰਗਦ ਸੈਣੀ ਵੀ ਵਿਧਾਨ ਸਭਾ ਪਹੁੰਚੇ ਹਨ।ਦੱਸ ਦਈਏ ਕਿ ਸਾਬਕਾ ਚੀਫ ਜਸਟਿਸ ਆਫ ਇੰਡੀਆ ਜੇ ਐਸ ਖੈਰ ਅੱਜ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।

ਹੋਰ ਪੜ੍ਹੋ: ਅਮਰੀਕਾ : 26 ਸਾਲਾ ਪੰਜਾਬੀ ਗੱਭਰੂ ਦਾ ਗੋਲੀਆਂ ਮਾਰ ਕੇ ਕਤਲ

ਇਸ ਦੌਰਾਨ ਉਹਨਾਂ ਦੇ ਨਾਲ ਮੰਚ ’ਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਸਪੀਕਰ ਰਾਣਾ ਕੇਪੀ ਸਿੰਘ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੈਠਣਗੇ।

ਹੋਰ ਪੜ੍ਹੋ:  ਨੌਵੇਂ ਗੁਰੂ ਨੂੰ ਸਮਰਪਿਤ ਵਿਸ਼ੇਸ਼ ਇਜਲਾਸ: ਕਾਂਗਰਸ ਤੋਂ ਬਾਅਦ 'ਆਪ' ਨੇ ਵੀ ਜਾਰੀ ਕੀਤਾ ਵਿੱਪ੍ਹ