ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, ਵਿਰੋਧੀ ਪਾਰਟੀਆਂ ਨੇ ਜਤਾਇਆ ਇਤਰਾਜ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਸਵੇਰੇ 11 ਵਜੇ ਅਤੇ ਦੁਪਹਿਰ 1 ਵਜੇ ਮੁਲਤਵੀ ਕਰਨ ਤੋਂ ਬਾਅਦ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ।

Special session of Punjab Vidhan Sabha adjourned

 

ਚੰਡੀਗੜ੍ਹ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਸਵੇਰੇ 11 ਵਜੇ ਅਤੇ ਦੁਪਹਿਰ 1 ਵਜੇ ਤੱਕ ਮੁਲਤਵੀ ਕਰਨ ਤੋਂ ਬਾਅਦ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਇਤਰਾਜ਼ ਵੀ ਜਤਾਇਆ

ਹੋਰ ਪੜ੍ਹੋ: ਨਿਊਜ਼ੀਲੈਂਡ: ਛੇ ਲੋਕਾਂ ’ਤੇ ਚਾਕੂ ਨਾਲ ਹਮਲਾ, ਹਮਲਾਵਰ ਢੇਰ, ਪੀਐਮ ਨੇ ਦੱਸਿਆ ‘ਅਤਿਵਾਦੀ ਹਮਲਾ’

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਇਜਲਾਸ ਨੂੰ ਮੁਲਤਵੀ ਕਰਨ ਦੇ ਪ੍ਰਸਤਾਵ 'ਤੇ ਵੋਟ ਦੀ ਮੰਗ ਕੀਤੀ। ਇਸ ਦੇ ਚਲਦਿਆਂ ਸਦਨ ਵਿਚ ਹੰਗਾਮਾ ਵੀ ਹੋਇਆ। ਇਸ ਤੋਂ ਬਾਅਦ ਸਪੀਕਰ ਨੇ ਵਿਧਾਨ ਸਭਾ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਮਤਾ ਪਾਸ ਕਰ ਦਿੱਤਾ।

ਹੋਰ ਪੜ੍ਹੋ: ਦਿੱਲੀ ਦੰਗੇ:ਕੋਰਟ ਦੀ ਨਾਰਾਜ਼ਗੀ, ‘ਪੁਲਿਸ ਨੇ ਅਦਾਲਤ ਦੀਆਂ ਅੱਖਾਂ 'ਤੇ ਪੱਟੀ ਬੰਨ੍ਹਣ ਦੀ ਕੀਤੀ ਕੋਸ਼ਿਸ਼’

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਵੀ ਕਿਹਾ ਸੀ ਕਿ ਪੰਜਾਬ ਸਰਕਾਰ ਇਕ ਦਿਨ ਦਾ ਸੈਸ਼ਨ ਬੁਲਾ ਕੇ ਖਾਨਾਪੂਰਤੀ ਕਰ ਰਹੀ ਹੈ। ਉਹਨਾਂ ਕਿਹਾ ਕਿ ਅੱਜ ਦਾ ਸੈਸ਼ਨ ਗੁਰੂ ਸਾਹਿਬ ਨੂੰ ਸਮਰਪਿਤ ਕਰਨ ਤੋਂ ਬਾਅਦ ਇਜਲਾਸ ਦੀ ਕਾਰਵਾਈ ਹੋਰ 14 ਦਿਨ ਦੀ ਹੋਣੀ ਚਾਹੀਦੀ ਸੀ।