ਬਿਊਟੀ ਪਾਰਲਰ 'ਚ ਕੰਮ ਕਰ ਰਹੀ ਲੜਕੀ 'ਤੇ ਪ੍ਰੇਮੀ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ, ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਹੋਇਆ ਫਰਾਰ

photo

 

ਜਗਰਾਓਂ: ਜਗਰਾਓਂ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਪ੍ਰੇਮੀ ਨੇ ਆਪਣੀ ਸਾਬਕਾ ਪ੍ਰੇਮਿਕਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਅਨੁਸਾਰ ਜੋਧਾਂ ਇਲਾਕੇ 'ਚ ਇਕ ਬਿਊਟੀ ਪਾਰਲਰ 'ਚ ਦਾਖਲ ਹੋ ਕੇ ਇਕ ਨੌਜਵਾਨ ਨੇ ਆਪਣੀ ਸਾਬਕਾ ਪ੍ਰੇਮਿਕਾ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਜੋਧਾਂ ਪੁਲਿਸ ਮੌਕੇ 'ਤੇ ਪਹੁੰਚ ਗਈ। ਉਨ੍ਹਾਂ ਨੇ ਮ੍ਰਿਤਕ ਰਵਿੰਦਰ ਕੌਰ ਉਰਫ਼ ਰੂਬੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ।  

ਉਨ੍ਹਾਂ ਨੇ ਮ੍ਰਿਤਕ ਰਵਿੰਦਰ ਕੌਰ ਉਰਫ਼ ਰੂਬੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ। ਫਿਲਹਾਲ ਪੁਲਿਸ ਨੇ ਦੋਸ਼ੀ ਸੁਖਦੀਪ ਸਿੰਘ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰਵਿੰਦਰ ਕੌਰ ਕਰਤਾਰ ਕੰਪਲੈਕਸ ਵਿੱਚ ਬਣੇ ਬਿਊਟੀ ਪਾਰਲਰ ਵਿੱਚ ਕੰਮ ਕਰਦੀ ਸੀ।

ਉਹ ਸ਼ੁੱਕਰਵਾਰ ਨੂੰ ਵੀ ਕੰਮ 'ਤੇ ਗਈ ਸੀ। ਸ਼ਾਮ ਕਰੀਬ 4.30 ਵਜੇ ਜਦੋਂ ਉਹ ਪਾਰਲਰ ਵਿੱਚ ਕੰਮ ਕਰ ਰਹੀ ਸੀ ਤਾਂ ਮੁਲਜ਼ਮ ਸੁਖਦੀਪ ਪਾਰਲਰ ਵਿੱਚ ਦਾਖ਼ਲ ਹੋ ਗਿਆ। ਉਸ ਨੇ ਆਉਂਦਿਆਂ ਹੀ ਰਵਿੰਦਰ 'ਤੇ ਇਕ ਤੋਂ ਬਾਅਦ ਇਕ ਚਾਕੂਆਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਉਸ ਦੀ ਗਰਦਨ, ਪੇਟ ਅਤੇ ਚਿਹਰੇ 'ਤੇ ਗੰਭੀਰ ਜ਼ਖਮ ਹੋਏ।

ਇਸ ਦੌਰਾਨ ਪਾਰਲਰ ਦਾ ਸਟਾਫ ਅੰਦਰ ਛੁਪ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਇਸ ਮਾਮਲੇ ਵਿੱਚ ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਹੈ। ਜਿਸ ਦੇ ਆਧਾਰ 'ਤੇ ਦੋਸ਼ੀ ਦਾ ਨਾਮ ਲਿਆ ਗਿਆ ਹੈ ਅਤੇ ਉਸ ਦੀ ਭਾਲ ਜਾਰੀ ਹੈ।