ਹਲਕਾ ਅਟਾਰੀ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਵਿਅਕਤੀ ਦੀ ਹੋਈ ਮੌਤ
ਪੰਜਾਬ ਵਿਚ ਨਸ਼ਿਆਂ ਦਾ ਕਹਿਰ ਘਟਣ ਦੀ ਬਜਾਏ ਦਿਨੋ ਦਿਨ ਰਿਹਾ ਵੱਧ
photo
ਅਟਾਰੀ: ਪੰਜਾਬ ਵਿਚ ਨਸ਼ੇ ਘਟਣ ਦੀ ਬਜਾਏ ਦਿਨੋ ਦਿਨ ਵੱਧ ਰਹੇ ਹਨ। ਹਰ ਰੋਜ਼ ਨੌਜਵਾਨ ਇਸ ਦੀ ਭੇਟ ਚੜ ਰਹੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡ ਝੀਤਾ ਚੇਤ ਸਿੰਘ ਵਾਲਾ ਤੋਂ ਆਈ ਹੈ। ਜਿਥੇ ਨਸ਼ਿਆਂ ਦੀ ਗ੍ਰਿਫਤ ਵਿਚ ਫਸੇ ਇਕ ਵਿਅਕਤੀ ਦੀ ਵੱਧ ਮਾਤਰਾ ਵਿਚ ਨਸ਼ੇ ਦਾ ਸੇਵਨ ਕਰਨ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਨਿਰਮਲ ਸਿੰਘ ਪੁੱਤਰ ਅਮਰੀਕ ਸਿੰਘ (38 ਸਾਲ) ਵਜੋਂ ਹੋਈ ਹੈ। ਮ੍ਰਿਤਕ ਦੇ ਪ੍ਰਵਾਰ ਦਾ ਰੋ-ਰੋ ਬੁਰਾ ਹੈ।