ਅੰਮ੍ਰਿਤਸਰ ਦੇ ਪਿੰਡ ਜੇਠੂਵਾਲ ਵਿਖੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

5 ਬੱਚਿਆਂ ਦਾ ਪਿਓ ਸੀ ਮ੍ਰਿਤਕ ਨੌਜਵਾਨ

photo

 

ਅੰਮ੍ਰਿਤਸਰ: ਅੰਮ੍ਰਿਤਸਰ ਦੇ ਜੇਠੂਵਾਲ ਵਿਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਤੇਜ਼ਧਾਰ ਹਥਿਆਰਾਂ ਨਾਲ ਇਕ ਨੌਜਵਾਨ ਦਾ ਕਤਲ ਕਰ ਦਿਤਾ ਗਿਆ। ਮ੍ਰਿਤਕ ਦੀ ਪਛਾਣ 36 ਸਾਲਾ ਬਿਕਰਮ ਸਿੰਘ ਵਜੋਂ ਹੋਈ। ਮ੍ਰਿਤਕ 5 ਬੱਚਿਆਂ ਦਾ ਪਿਓ ਸੀ। 

 ਇਹ ਵੀ ਪੜ੍ਹੋ: ਬਰਨਾਲਾ 'ਚ ਇਨਸਾਨੀਅਤ ਸ਼ਰਮਸਾਰ, ਨਾਬਾਲਿਗ ਨਾਲ ਬਲਾਤਕਾਰ  

ਜਾਣਕਾਰੀ ਅਨੁਸਾਰ ਮਾਮੂਲੀ ਤਕਰਾਰ ਤੋਂ ਪਿੰਡ ਦੇ ਰਹਿਣ ਵਾਲੇ ਕੁਲਦੀਪ ਸਿੰਘ ਕਾਲੂ ਨੇ ਦਾਤਰ ਨਾਲ ਬਿਕਰਮ ਸਿੰਘ ਬਿੱਕਾ ਦਾ ਕਤਲ ਕਰ ਦਿੱਤਾ। ਬਿਕਰਮ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਨ੍ਹਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਤੇ ਪਿੰਡ ਦੇ ਲੋਕਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਦਿਨੀਂ ਕਤਲ ਦੇ ਦੋਸ਼ੀ ਕੁਲਦੀਪ ਸਿੰਘ ਕਾਲੂ ਤੇ ਗੁਲਜਾਰੀ ਨਾਂ ਦੇ ਨੌਜਵਾਨ ਦੀ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਤਕਰਾਰ ਹੋ ਗਈ।

 ਇਹ ਵੀ ਪੜ੍ਹੋ: ਪ੍ਰਗਿਆਨ ਰੋਵਰ ਨੂੰ ਸਲੀਪ ਮੋਡ 'ਤੇ ਭੇਜਿਆ ਗਿਆ, ਲੈਂਡਿੰਗ ਤੋਂ 11 ਦਿਨਾਂ ਬਾਅਦ ਪੂਰਾ ਕੀਤੇ ਸਾਰਾ ਕੰਮ

ਉਸ ਸਮੇਂ ਬਿਕਰਮ ਸਿੰਘ ਤੇ ਕੁਝ ਪਿੰਡ ਵਾਸੀਆਂ ਨੇ ਇਨ੍ਹਾਂ ਦਾ ਰਾਜ਼ੀਨਾਮਾ ਕਰਵਾ ਦਿੱਤਾ ਤੇ ਰਾਤ ਨੂੰ ਸਾਢੇ ਸੱਤ ਵਜੇ ਦੇ ਕਰੀਬ ਕਾਲੂ ਤੇ ਉਸ ਦੇ ਨਾਲ ਆਏ ਦੋ-ਤਿੰਨ ਹੋਰ ਨੌਜਵਾਨਾਂ ਨੇ ਬਿਕਰਮ ਸਿੰਘ ਨੂੰ ਫ਼ੜ ਕੇ ਉਸ ਦੀ ਗਰਦਨ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿਤਾ। ਇਸ ਹਮਲੇ ’ਚ ਉਸ ਦੀ ਗਰਦਨ ਧੜ ਤੋਂ ਅਲੱਗ ਹੋ ਗਈ, ਜਿਸ ਕਾਰਨ ਉਹ ਮੌਕੇ ’ਤੇ ਹੀ ਦਮ ਤੋੜ ਗਿਆ। ਉੱਥੇ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ ਤੇ ਦੋਸ਼ੀਆਂ ਦੇ ਠਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।