Bus Accident: ਹਰਿਦੁਆਰ ਤੋਂ ਕਠੂਆ ਜਾ ਰਹੀ ਬੱਸ ਨੂੰ ਟਰਾਲੇ ਨੇ ਮਾਰੀ ਟੱਕਰ, 1 ਦੀ ਮੌਤ ਤੇ 35 ਜ਼ਖ਼ਮੀ

ਏਜੰਸੀ

ਖ਼ਬਰਾਂ, ਪੰਜਾਬ

Bus Accident: ਇਹ ਹਾਦਸਾ ਸਵੇਰੇ ਕਰੀਬ 1 ਵਜੇ ਜਲੰਧਰ ਬਾਈਪਾਸ ਨੇੜੇ ਵਾਪਰਿਆ।

A bus going from Haridwar to Kathua was hit by a trolley

 

Bus Accident:  ਲੁਧਿਆਣਾ ਵਿੱਚ ਦੇਰ ਰਾਤ ਹਰਿਦੁਆਰ ਤੋਂ ਜੰਮੂ ਜਾ ਰਹੀ ਇੱਕ ਨਿੱਜੀ ਕੰਪਨੀ ਦੀ ਬੱਸ ਪਲਟ ਗਈ। ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ 3 ਬੱਚਿਆਂ ਸਮੇਤ 35 ਲੋਕ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਹਾਦਸਾ ਸਵੇਰੇ ਕਰੀਬ 1 ਵਜੇ ਜਲੰਧਰ ਬਾਈਪਾਸ ਨੇੜੇ ਵਾਪਰਿਆ। ਜਿੱਥੇ ਜਿਵੇਂ ਹੀ ਹਰਿਦੁਆਰ ਤੋਂ ਜੰਮੂ ਜਾ ਰਹੀ ਬੱਸ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਪਹੁੰਚੀ ਤਾਂ ਹਾਈਵੇਅ 'ਤੇ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਤੋਂ ਬਾਅਦ ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ ਅਤੇ ਬੱਸ 'ਚ ਫਸੇ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ।

ਸੂਚਨਾ ਮਿਲਦੇ ਹੀ ਐਂਬੂਲੈਂਸ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਇਸ ਹਾਦਸੇ 'ਚ ਤਿੰਨ ਬੱਚਿਆਂ ਸਮੇਤ 35 ਲੋਕ ਜ਼ਖਮੀ ਹੋਏ ਹਨ। ਜਿਨ੍ਹਾਂ ਦਾ ਸਿਵਲ ਹਸਪਤਾਲ ਵਿੱਚ ਹੀ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿੱਚੋਂ 12 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਜਲੰਧਰ ਬਾਈਪਾਸ ਨੇੜੇ ਇੱਕ ਟਾਇਰ ਪੰਕਚਰ ਹੋ ਗਿਆ। ਜਿਸ ਕਾਰਨ ਬੱਸ ਪਲਟ ਗਈ। ਬੱਸ ਜੰਮੂ ਜਾ ਰਹੀ ਸੀ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਵੀ ਮੌਤ ਹੋ ਗਈ। ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀ ਕੁਲਦੀਪ ਨੇ ਦੱਸਿਆ ਕਿ ਬੱਸ ਵਿੱਚ ਕਰੀਬ 48 ਲੋਕ ਸਵਾਰ ਸਨ। ਜਿਸ 'ਚ ਕਰੀਬ 35 ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਬੱਸ ਦਾ ਟਾਇਰ ਪੰਕਚਰ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ।

ਪੁਲਿਸ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀ ਪਛਾਣ ਨਹੀਂ ਹੋ ਸਕੀ ਹੈ। ਜਿਸ ਦੀ ਲਾਸ਼ ਨੂੰ ਸਿਵਲ ਹਸਪਤਾਲ 'ਚ ਰਖਵਾਇਆ ਗਿਆ ਹੈ। ਪਛਾਣ ਤੋਂ ਬਾਅਦ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।