Hans Raj Hans: ਚੋਣਾਂ ਸਮੇਂ ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਵਿਰੁਧ ਜਾਰੀ ਹੋਏ ਗ੍ਰਿਫ਼ਤਾਰੀ ਵਾਰੰਟ!

ਏਜੰਸੀ

ਖ਼ਬਰਾਂ, ਪੰਜਾਬ

Hans Raj Hans: ਇਸ ਦੇ ਨਾਲ ਹੀ ਦੋਹਾਂ ਆਗੂਆਂ ਨੂੰ ਗ੍ਰਿਫ਼ਤਾਰ ਕਰ ਕੇ ਭਲਕੇ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। 

Arrest warrants issued against farmers who opposed Hans Raj Hans during elections!

 

Hans Raj Hans: ਸਾਬਕਾ ਸੰਸਦ ਮੈਂਬਰ ਹੰਸ ਰਾਜ ਹੰਸ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹੰਸ ਰਾਜ ਹੰਸ  ਦਾ ਵਿਰੋਧ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਐਕਸ਼ਨ ਦੀ ਤਿਆਰੀ ਕਰ ਲਈ ਗਈ ਹੈ। ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ 2 ਕਿਸਾਨ ਆਗੂਆਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਹੋ ਗਏ ਹਨ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਭਲਕੇ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। 

ਮਿਲੀ ਜਾਣਕਾਰੀ ਅਨੁਸਾਰ ਫ਼ਰੀਦਕੋਟ ਦੇ SDM ਵੱਲੋਂ 2 ਕਿਸਾਨ ਆਗੂਆਂ ਖ਼ਿਲਾਫ਼ ਅਰੈਸਟ ਵਾਰੰਟ ਜਾਰੀ ਕੀਤੇ ਗਏ ਹਨ। SDM ਨੇ ਰਜਿੰਦਰ ਪਾਲ ਸਿੰਘ ਵਾਲਾ ਅਤੇ ਨੌਨਿਹਾਲ ਸਿੰਘ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਦੋਹਾਂ ਆਗੂਆਂ ਨੂੰ ਗ੍ਰਿਫ਼ਤਾਰ ਕਰ ਕੇ ਭਲਕੇ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। 

ਜਾਣਕਾਰੀ ਮੁਤਾਬਕ ਲੋਕ ਸਭਾ ਚੋਣਾਂ ਦੌਰਾਨ ਇਨ੍ਹਾਂ ਆਗੂਆਂ ਵੱਲੋਂ ਫ਼ਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕੀਤਾ ਗਿਆ ਸੀ। ਉਸੇ ਮਾਮਲੇ ਵਿਚ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ।

ਹਾਲਾਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਉਨ੍ਹਾਂ ਨੂੰ ਜਾਣ-ਬੁੱਝ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਵਾਰੰਟਾਂ ਦੇ ਅਧਾਰ 'ਤੇ ਨਾ ਤਾਂ ਅਦਾਲਤ ਵਿਚ ਪੇਸ਼ ਹੋਣਗੇ ਅਤੇ ਨਾ ਹੀ ਗ੍ਰਿਫ਼ਤਾਰੀ ਦੇਣਗੇ।