Punjab News: ਮੂੰਹ ਢੱਕ ਕੇ ਵਾਹਨ ਚਲਾਉਣ ਵਾਲਿਆਂ ਲਈ ਜ਼ਰੂਰੀ ਖ਼ਬਰ

ਏਜੰਸੀ

ਖ਼ਬਰਾਂ, ਪੰਜਾਬ

Punjab News: 28 ਅਕਤੂਬਰ ਤੱਕ ਇਹ ਵਿਵਸਥਾ ਰਹੇਗੀ ਲਾਗੂ

file photo

 

Punjab News: ਦਿਨ-ਬ-ਦਿਨ ਮੂੰਹ ਨੂੰ ਕੱਪੜੇ ਨਾਲ ਢੱਕ ਕੇ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਵਧਦੇ ਰੁਝਾਨ ਨੂੰ ਦੇਖਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਨੇ ਵਾਹਨ ਚਲਾਉਂਦੇ ਸਮੇਂ ਮੂੰਹ ਢੱਕਣ 'ਤੇ ਪਾਬੰਦੀ ਲਗਾ ਦਿੱਤੀ ਹੈ।

ਪੜ੍ਹੋ ਇਹ ਖ਼ਬਰ :  AP Dhillon Firing: ਘਰ ’ਤੇ ਫਾਇਰੰਗ ਮਗਰੋਂ ਪੰਜਾਬੀ ਗਾਇਕ AP ਢਿੱਲੋਂ ਦਾ ਪਹਿਲਾ ਬਿਆਨ ਆਇਆ ਸਾਹਮਣੇ

ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ 'ਚ ਨਕਾਬਪੋਸ਼ ਅਨਸਰਾਂ ਵਲੋਂ ਦਿਨ-ਦਿਹਾੜੇ ਲੁੱਟ-ਖੋਹ, ਕਤਲ, ਡਕੈਤੀ ਅਤੇ ਚੇਨ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ 'ਤੇ ਜਦੋਂ ਪੁਲਿਸ ਵਾਰਦਾਤ ਵਾਲੀ ਥਾਂ 'ਤੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਕਰਦੀ ਹੈ ਤਾਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦਾ ਚਿਹਰਾ ਸਾਫ ਨਜ਼ਰ ਨਹੀਂ ਆਉਂਦਾ ਹੈ। ਫੁਟੇਜ ਵਿੱਚ ਅਕਸਰ ਕੱਪੜੇ ਜਾਂ ਮਾਸਕ ਨਾਲ ਢੱਕਿਆ ਦੇਖਿਆ ਜਾਂਦਾ ਹੈ। ਜਿਸ ਕਾਰਨ ਦੋਸ਼ੀ ਦੀ ਪਛਾਣ ਕਰਨ 'ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਪੜ੍ਹੋ ਇਹ ਖ਼ਬਰ :   Hans Raj Hans: ਚੋਣਾਂ ਸਮੇਂ ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਵਿਰੁਧ ਜਾਰੀ ਹੋਏ ਗ੍ਰਿਫ਼ਤਾਰੀ ਵਾਰੰਟ!

ਇਸ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ ਗੁਰਦਾਸਪੁਰ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਸੁਰਿੰਦਰ ਸਿੰਘ ਪੀ.ਸੀ.ਐਸ. ਨੇ ਦੰਡ ਸੰਹਿਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮੂੰਹ 'ਤੇ ਕੱਪੜਾ ਪਾ ਕੇ ਜਾਂ ਮੂੰਹ ਢੱਕ ਕੇ ਚੱਲਣ ਜਾਂ ਵਾਹਨ ਚਲਾਉਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਹੁਕਮ 28 ਅਕਤੂਬਰ 2024 ਤੱਕ ਲਾਗੂ ਰਹੇਗਾ।

ਤਾਜ਼ਾ ਅਪpਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

​(For more Punjabi news apart from Important news for those who drive with face covering, stay tuned to Rozana Spokesman)