ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਦੇ ਪਿਤਾ ਦਾ ਹੋਇਆ ਦਿਹਾਂਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਨੂੰ ਸਦਮਾ

Punjabi singer Lambar Hussainpuri father passed away

ਜਲੰਧਰ: ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ। ਇਸ ਦੀ ਪੁਸ਼ਟੀ ਗਾਇਕ ਨੇ ਸੋਸ਼ਲ ਮੀਡੀਆ ਕੀਤੀ ਹੈ। ਉਨ੍ਹਾਂ ਆਪਣੇ ਫੇਸਬੁੱਕ ਅਕਾਊਂਟ 'ਤੇ ਪੋਸਟ ਪਾ ਕੇ ਇਸ ਬਾਰੇ ਦੱਸਿਆ। ਮਿਲੀ ਜਾਣਕਾਰੀ ਲਹਿੰਬਰ ਹੁਸੈਨਪੁਰੀ ਆਪ ਵਿਦੇਸ਼ 'ਚ ਹਨ। ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਇੰਡੀਆ ਪਰਤਣ 'ਤੇ ਹੀ ਪਿਤਾ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਗਾਇਕ ਲਹਿੰਬਰ ਹੁਸੈਨਪੁਰੀ ਨੇ ਪੋਸਟ ਵਿੱਚ ਲਿਖਿਆ  ਹੈ ਕਿ ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੁਚਿਤ ਕੀਤਾ ਜਾਂਦਾ ਹੈ ਕਿ ਮੇਰੇ ਸਤਿਕਾਰਯੋਗ ਪਿਤਾ ਜੀ ਸਰਦਾਰ ਮੋਹਨ ਸਿੰਘ ਜੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਅੱਜ ਮਿਤੀ 3 ਸਿਤੰਬਰ 2024 ਨੂੰ ਸਾਨੂੰ ਸਦੀਵੀਂ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਹੁਸੈਨਪੁਰ, ਡਾਕਖਾਨਾ ਮਾਲੜੀ, ਤਹਿਸੀਲ ਨਕੋਦਰ, ਜਿਲਾ ਜਲੰਧਰ, ਪੰਜਾਬ ਵਿਖੇ ਹੋਏਗਾ ਜੀ। ਮੈਂ ਆਪ ਹਾਲੇ ਇੰਡੀਆ ਤੋਂ ਬਾਹਰ ਹਾਂ ਜੀ ਇਸ ਲਈ ਅੰਤਿਮ ਸੰਸਕਾਰ ਦੀ ਤਾਰੀਖ ਜਲਦ ਹੀ ਦੱਸੀ ਜਾਏਗੀ। ਆਪ ਸਭ ਮੇਰੇ ਪਿਤਾ ਜੀ ਲਈ ਅਰਦਾਸ ਕਰੋ ਕਿ ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਜੀ।