ਸਿੱਖ ਜਥੇਬੰਦੀਆਂ ਨੇ ਗਿ. ਹਰਪ੍ਰੀਤ ਸਿੰਘ ਨੂੰ ਦਿੱਤਾ ਮੰਗ ਪੱਤਰ

ਏਜੰਸੀ

ਖ਼ਬਰਾਂ, ਪੰਜਾਬ

ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ ਦਿੱਤਾ ਮੰਗ ਪੱਤਰ

Amritsar sikh organizations ranjit singh demand letter

ਅੰਮ੍ਰਿਤਸਰ: ਪੰਜਾਬ ਵਿਵਾਦਾਂ ਦੀ ਧਰਤੀ ਬਣਦਾ ਜਾ ਰਿਹਾ ਹੈ ਜਿਵੇਂ ਹੀ ਇਕ ਵਿਵਾਦ ਖਤਮ ਹੁੰਦਾ ਤਾਂ ਦੂਜਾ ਸ਼ੁਰੂ ਹੋ ਜਾਂਦਾ ਹੈ ਤੇ ਹੁਣ ਵਿਵਾਦਾਂ ‘ਚ ਘਿਰਦੇ ਨਜ਼ਰ ਆ ਰਹੇ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਜਿਨ੍ਹਾਂ ਖਿਲਾਫ ਸਿੱਖੀ ਦਾ ਗਲਤ ਪ੍ਰਚਾਰ ਕਰਨ ਦੇ ਇਲਜ਼ਾਮ ਲੱਗੇ ਹਨ।

 

ਜਿਸ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਸੌਂਪ ਕੇ ਢੱਡਰੀਆਂ ਵਾਲੇ ਖਿਲਾਫ ਪੰਥਕ ਕਾਰਵਾਈ ਦੀ ਮੰਗ ਕੀਤੀ ਹੈ। ਉਧਰ ਇਸ ਮਾਮਲੇ ਸਬੰਧੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਮਾਮਲੇ ਬਾਰੇ ਜਲਦ ਹੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾ ਕੇ ਅਗਲਾ ਫੈਸਲਾ ਲਿਆ ਜਾਵੇਗਾ।

 

ਪਰ ਹੁਣ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਗਲਾ ਫੈਸਲਾ ਕੀ ਲਿਆ ਜਾਂਦਾ ਐ ਇਸ ਦੀ ਸਭ ਨੂੰ ਉਡੀਕ ਰਹੇਗੀ। ਇਸ ਤੋਂ ਇਲਾਵਾ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗਾਇਕ ਕੇ ਐਸ ਮੱਖਣ ਵੱਲੋਂ ਕਕਾਰ ਉਤਾਰਨ ਨੂੰ ਗਲਤ ਦਸਿਆ ਹੈ। ਉਹਨਾਂ ਕਿਹਾ ਕਿ ਕੇ ਐਸ ਮੱਖਣ ਨੂੰ ਇਸ ਤਰ੍ਹਾਂ ਕਕਾਰ ਨਹੀਂ ਉਤਾਰਨੇ ਚਾਹੀਦੇ ਸਨ। ਇਸ ਦੇ ਨਾਲ ਹੀ ਉਹਨਾਂ ਗੁਰਦਾਸ ਮਾਨ ਵੱਲੋਂ ਪੰਜਾਬੀ ਬੋਲੀ ਤੇ ਦਿੱਤੇ ਗਏ ਬਿਆਨ ਨੂੰ ਗਲਤ ਦਸਿਆ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।