ਵਿਆਹ-ਸ਼ਾਦੀ ਦੇ ਸਮਾਗਮ ਮੌਕੇ ਡਰੋਨ ਦੇ ਇਸਤੇਮਾਲ 'ਤੇ ਪਾਬੰਦੀ, 26 ਨਵੰਬਰ ਤਕ ਰਹੇਗਾ ਲਾਗੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡਰੋਨ ਦਾ ਇਸੇਤਮਾਲ ਕਰਨਾ ਹੈ ਤੇ ਉਹਨਾਂ ਲੋਕਾਂ ਨੂੰ ਦਫਤਰ ਡਿਪਟੀ ਕਮਿਸ਼ਨਰ ਪਾਸੋਂ ਅਗਾਉਂ ਪ੍ਰਵਾਨਗੀ ਲਈ ਜਾਵੇ। ਇਹ ਹੁਕਮ ਮਿਤੀ 26 ਨਵੰਬਰ 2020 ਤਕ ਲਾਗੂ

drones ban

ban drones

ਫਰੀਦਕੋਟ:  ਦੇਸ਼ ਭਰ 'ਚ ਕੋਰੋਨਾਵਾਇਰਸ ਕਾਰਨ ਕੁਝ ਚੀਜ਼ਾਂ ਦੀ ਵਰਤੋਂ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ।  ਇਸ ਦੇ ਤਹਿਤ ਵਧੀਕ ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਗੁਰਜੀਤ ਸਿੰਘ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਡਰੋਨ ਜਾਂ ਹੋਰ ਫਲਾਇੰਗ ਆਬਜੈਕਟ ਦੀ ਵਰਤੋਂ ਕਰਨ 'ਤੇ ਪੂਰਨ ਪਾਬੰਦੀ ਲਗਾਈ ਹੈ।  ਪਿਛਲੇ ਦਿਨੀਂ ਜ਼ਿਲ੍ਹਾ ਤਰਨਤਾਰਨ 'ਚ ਡਰੋਨ ਨਾਲ ਹਥਿਆਰਾਂ ਦੀ ਸਮਗਲਿੰਗ ਕਰਨ ਦੀ ਕੋਸ਼ਿਸ ਕੀਤੀ ਗਈ ਸੀ। ਇਸ ਕਾਰਨ ਵਿਆਹ-ਸ਼ਾਦੀ ਦੇ ਸਮਾਗਮ ਮੌਕੇ ਡਰੋਨ ਦੇ ਇਸਤੇਮਾਲ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। 

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੇ ਵਿਆਹ ਸ਼ਾਦੀ ਤੇ ਹੋਰ ਧਾਰਮਿਕ ਪ੍ਰੋਗਰਾਮਾਂ ਤੇ ਡਰੋਨ ਦਾ ਇਸੇਤਮਾਲ ਕਰਨਾ ਹੈ ਤੇ ਉਹਨਾਂ ਲੋਕਾਂ ਨੂੰ ਦਫਤਰ ਡਿਪਟੀ ਕਮਿਸ਼ਨਰ ਪਾਸੋਂ ਅਗਾਉਂ ਪ੍ਰਵਾਨਗੀ  ਲਈ ਜਾਵੇ। ਇਹ ਹੁਕਮ ਮਿਤੀ 26 ਨਵੰਬਰ 2020 ਤਕ ਲਾਗੂ ਰਹਿਣਗੇ।