Farm Bills - ਹੁਣ ਬੁਢਲਾਡਾ ਦਾ ਰਿਲਾਇੰਸ ਪੰਪ ਚੜਿਆ ਕਿਸਾਨਾਂ ਦੇ ਅੜਿੱਕੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਪ ਦੇ ਦੋਨੋਂ ਰਸਤਿਆਂ ਅੱਗੇ ਟਰੈਕਟਰ ਟਰਾਲੀਆਂ ਲਗਾ ਕੇ ਕਿਸੇ ਨੂੰ ਵੀ ਅੰਦਰ ਨਹੀਂ ਆਉਣ ਦਿੱਤਾ ਗਿਆ

Reliance pump

Reliance pump

ਅੱਜ ਕਿਸਾਨ ਯੂਨੀਅਨ ਏਕਤਾ (ਡਕੌਦਾ) ,ਕਿਸਾਨ ਯੂਨੀਅਨ (ਰਾਜੇਵਾਲ) ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਕਾਰਕੂੰਨਾਂ ਵੱਲੋਂ ਬੁਢਲਾਡਾ ਸਥਿਤ ਰਿਲਾਇੰਸ ਪੈਟਰੋਲ ਪੰਪ ਅੱਗੇ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ। ਸਵੇਰ ਸਮੇਂ ਤੋਂ ਸ਼ੁਰੂ ਹੋਏ ਇਹ ਧਰਨੇ  'ਚ ਪੰਪ ਦੇ ਦੋਨੋਂ ਰਸਤਿਆਂ ਅੱਗੇ ਟਰੈਕਟਰ ਟਰਾਲੀਆਂ ਲਗਾ ਕੇ ਕਿਸੇ ਨੂੰ ਵੀ ਅੰਦਰ ਨਹੀਂ ਆਉਣ ਦਿੱਤਾ ਗਿਆ। ਇਸ ਮੌਕੇ ਭਾਰੀ ਗਿਣਤੀ ਵਿਚ ਕਿਸਾਨ ਆਗੂ ਸ਼ਾਮਲ ਹੋਏ।