CM ਚੰਨੀ ਨੇ UP 'ਚ ਵਾਪਰੀ ਘਟਨਾ ਦੀ ਕੀਤੀ ਸਖ਼ਤ ਨਿੰਦਾ, ਕਿਸਾਨਾਂ ਦੀਆਂ ਮੌਤਾਂ 'ਤੇ ਪ੍ਰਗਟਾਇਆ ਦੁਖ
ਯੋਗੀ ਆਦਿੱਤਿਆਨਾਥ ਨੂੰ ਕਿਹਾ ਕਿ ਉਹ ਹਾਦਸੇ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖਤ ਕਾਰਵਾਈ ਕਰਨ ਤਾਂ ਜੋ ਪੀੜਤਾਂ ਦੇ ਪਰਿਵਾਰਾਂ ਨੂੰ ਨਿਆਂ ਮਿਲ ਸਕੇ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Channi) ਨੇ ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ (UP, Lakhimpur Kheri) ਵਿਚ ਵਾਪਰੀ ਮੰਦਭਾਗੀ ਘਟਨਾ ਦੀ ਸਖ਼ਤ ਆਲੋਚਨਾ ਕੀਤੀ, ਜਿਸ ਵਿਚ ਇੱਕ ਭਾਜਪਾ ਆਗੂ ਦੇ ਪੁੱਤਰ ਨੇ ਵਿਰੋਧ ਪ੍ਰਦਰਸ਼ਨ ਕਰ ਰਹੇ ਗਏ ਕਿਸਾਨਾਂ (Farmers Protesting) 'ਤੇ ਆਪਣੀ ਕਾਰ ਚੜ੍ਹਾ ਦਿੱਤੀ ਸੀ। ਇਸ ਹਾਦਸੇ ਵਿੱਚ 3 ਕਿਸਾਨਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦਰਦਨਾਕ ਅਤੇ ਅਣਮਨੁੱਖੀ ਹਰਕਤ ਦੀ ਸਾਰਿਆਂ ਵੱਲੋਂ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਜਾਣੀ ਚਾਹੀਦੀ ਹੈ।
ਹੋਰ ਪੜ੍ਹੋ: ਤਾਰਕ ਮਹਿਤਾ ਕਾ ਉਲਟਾ ਚਸ਼ਮਾ 'ਚ 'ਨੱਟੂ ਕਾਕਾ' ਦੀ ਭੂਮਿਕਾ ਨਿਭਾਉਣ ਵਾਲੇ ਘਣਸ਼ਿਆਮ ਨਾਇਕ ਦਾ ਦਿਹਾਂਤ
ਹੋਰ ਪੜ੍ਹੋ: ਸੁਖਜਿੰਦਰ ਰੰਧਾਵਾ ਨੇ UP ‘ਚ ਵਾਪਰੀ ਘਟਨਾ ਦੀ ਕੀਤੀ ਨਿੰਦਾ,'ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ'
ਮੁੱਖ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਕਿਹਾ ਕਿ ਉਹ ਹਾਦਸੇ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖਤ ਕਾਰਵਾਈ ਕਰਨ ਤਾਂ ਜੋ ਪੀੜਤਾਂ ਦੇ ਪਰਿਵਾਰਾਂ ਨੂੰ ਨਿਆਂ ਮਿਲ ਸਕੇ। ਦੁਖੀ ਪਰਿਵਾਰਾਂ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿਚ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦੀ ਸ਼ਕਤੀ ਅਤੇ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਦੇਣ।