ਮੋਰਿੰਡਾ ਅਨਾਜ ਮੰਡੀ ਵਿਖੇ CM ਚਰਨਜੀਤ ਚੰਨੀ ਨੇ ਸ਼ੁਰੂ ਕਰਵਾਈ ਝੋਨੇ ਦੀ ਸਰਕਾਰੀ ਖਰੀਦ

ਏਜੰਸੀ

ਖ਼ਬਰਾਂ, ਪੰਜਾਬ

CM ਚਰਨਜੀਤ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਡੱਟ ਕੇ ਕਿਸਾਨਾਂ ਨਾਲ ਖੜੀ ਹੈ।

Punjab CM Charanjit Channi in Morinda

 

ਮੋਰਿੰਡਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab CM Charanjit Channi) ਨੇ ਅੱਜ ਮੋਰਿੰਡਾ (Morinda) ਅਨਾਜ ਮੰਡੀ ਵਿਖੇ ਝੋਨੇ (Paddy) ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਹੈ। ਇਸ ਮੌਕੇ ਮੁੱਖ ਮੰਤਰੀ ਨੇ ਕਿਸਾਨਾਂ (Farmers) ਨਾਲ ਗੱਲਬਾਤ ਕਰਦਿਆਂ ਕਿਹਾ ਕਿ ਝੋਨੇ ਦੀ ਖ਼ਰੀਦ ਵਿਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਡੱਟ ਕੇ ਕਿਸਾਨਾਂ ਨਾਲ ਖੜੀ ਹੈ।

ਹੋਰ ਪੜ੍ਹੋ: ਮਹਿੰਗਾਈ ਦੀ ਮਾਰ: ਲਗਾਤਾਰ ਚੌਥੇ ਦਿਨ ਨਹੀਂ ਹੋਇਆ Petrol-Diesel ਦੀਆਂ ਕੀਮਤਾਂ ‘ਚ ਵਾਧਾ

ਹੋਰ ਪੜ੍ਹੋ: ਦਿੱਲੀ ਕਿਸਾਨ ਮੋਰਚੇ ਤੋਂ ਆਈ ਦੁਖਦਾਈ ਖ਼ਬਰ, ਸੰਘਰਸ਼ ਦੌਰਾਨ ਇਕ ਹੋਰ ਕਿਸਾਨ ਦੀ ਹੋਈ ਮੌਤ

ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਦੀ ਤਰੀਕ 11 ਅਕਤੂਬਰ ਤੱਕ ਅੱਗੇ ਪਾ ਦਿੱਤੀ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ 1 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ (PM Narendra Modi) ਨੂੰ ਨਿੱਜੀ ਤੌਰ ਉਤੇ ਮਿਲ ਕੇ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ ਸੀ। ਇਸ ਮਗਰੋਂ ਕੇਂਦਰ ਸਰਕਾਰ ਨੇ ਅੱਜ 3 ਅਕਤੂਬਰ ਤੋਂ ਝੋਨੇ ਦੀ ਖਰੀਦ (Government Procurement) ਸ਼ੁਰੂ ਕਰਨ ਦਾ ਫੈਸਲਾ ਕੀਤਾ।