ਮਾਨਸਾ ਅਦਾਲਤ ਨੇ ਬਰਖ਼ਾਸਤ CIA ਇੰਚਾਰਜ ਪ੍ਰਿਤਪਾਲ ਸਿੰਘ ਨੂੰ 4 ਦਿਨ ਦੇ ਰਿਮਾਂਡ ’ਤੇ ਭੇਜਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿਚੋਂ ਫਰਾਰ ਹੋਣ ਤੋਂ ਬਾਅਦ ਪੰਜਾਬ ਪੁਲਿਸ ਦੀ ਕਾਰਵਾਈ ’ਤੇ ਸਵਾਲ ਖੜ੍ਹੇ ਹੋ ਰਹੇ ਹਨ।

Pritpal Singh



ਮਾਨਸਾ: ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ 'ਚ ਬਰਖ਼ਾਸਤ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਅੱਜ ਮਾਨਸਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਪ੍ਰਿਤਪਾਲ ਸਿੰਘ ਨੂੰ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

ਦੱਸ ਦੇਈਏ ਕਿ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿਚੋਂ ਫਰਾਰ ਹੋਣ ਤੋਂ ਬਾਅਦ ਪੰਜਾਬ ਪੁਲਿਸ ਦੀ ਕਾਰਵਾਈ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਹਾਲਾਂਕਿ ਇਸ ਦੌਰਾਨ ਵੱਡੀ ਕਾਰਵਾਈ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਸੀਆਈਏ ਇੰਚਾਰਜ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਅਧਿਕਾਰੀ ਖ਼ਿਲਾਫ਼ ਐਫਆਈਆਰ ਦਰਜ ਕਰ ਦਿੱਤੀ ਹੈ। ਦਰਅਸਲ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਦੀਪਕ ਟੀਨੂੰ ਨੂੰ ਕਪੂਰਥਲਾ ਤੋਂ ਮਾਨਸਾ ਲਿਆ ਰਹੀ ਸੀ। ਇਸ ਦੌਰਾਨ ਹੱਥਕੜੀ ਨਾ ਲੱਗਣ ਦਾ ਫਾਇਦਾ ਉਠਾਉਂਦੇ ਹੋਏ ਟੀਨੂੰ ਪੁਲਿਸ ਨੂੰ ਚਕਮਾ ਦੇ ਕੇ ਉਥੋਂ ਫਰਾਰ ਹੋ ਗਿਆ।