ਪੁਲਵਾਮਾ 'ਚ ਅਤਿਵਾਦੀ ਹਮਲੇ 'ਚ ਪੁਲਿਸ ਮੁਲਾਜ਼ਮ ਹੋਇਆ ਸ਼ਹੀਦ

ਏਜੰਸੀ

ਖ਼ਬਰਾਂ, ਪੰਜਾਬ

ਪੁਲਵਾਮਾ 'ਚ ਅਤਿਵਾਦੀ ਹਮਲੇ 'ਚ ਪੁਲਿਸ ਮੁਲਾਜ਼ਮ ਹੋਇਆ ਸ਼ਹੀਦ

image

ਸ੍ਰੀਨਗਰ, 2 ਅਕਤੂਬਰ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਐਤਵਾਰ ਨੂੰ  ਸੁਰੱਖਿਆ ਬਲਾਂ ਦੀ ਟੀਮ 'ਤੇ ਅਤਿਵਾਦੀਆਂ ਵਲੋਂ ਕੀਤੇ ਗਏ ਹਮਲੇ 'ਚ ਇਕ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਿਆ ਜਦਕਿ ਸੀਆਰਪੀਐਫ਼ ਦਾ ਇਕ ਜਵਾਨ ਜ਼ਖ਼ਮੀ ਹੋ ਗਿਆ | ਪੁਲਿਸ ਨੇ ਇਹ ਜਾਣਕਾਰੀ ਦਿਤੀ | ਉਨ੍ਹਾਂ ਦਸਿਆ ਕਿ ਹਮਲੇ ਦੀ ਘਟਨਾ ਦਖਣੀ ਕਸ਼ਮੀਰ ਜ਼ਿਲ੍ਹੇ ਦੇ ਪਿੰਗਲਾਨਾ ਇਲਾਕੇ ਵਿਚ ਵਾਪਰੀ |
ਕਸ਼ਮੀਰ ਜੋਨ ਦੀ ਪੁਲਿਸ ਨੇ ਟਵੀਟ ਕੀਤਾ, Tਅਤਿਵਾਦੀਆਂ ਨੇ ਪੁਲਵਾਮਾ ਦੇ ਪਿੰਗਲਾਨਾ ਵਿਚ ਸੀਆਰਪੀਐਫ਼ ਅਤੇ ਪੁਲਿਸ ਦੀ ਸਾਂਝੀ ਟੀਮ 'ਤੇ ਗੋਲੀਬਾਰੀ ਕੀਤੀ | ਇਸ ਅਤਿਵਾਦੀ ਹਮਲੇ ਵਿਚ ਇਕ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਿਆ ਅਤੇ ਇਕ ਸੀਆਰਪੀਐਫ਼ ਜਵਾਨ ਜ਼ਖ਼ਮੀ ਹੋ ਗਿਆ | ਪੁਲਿਸ ਨੇ ਦਸਿਆ ਕਿ ਵਾਧੂ ਸੁਰੱਖਿਆ ਕਰਮਚਾਰੀਆਂ ਨੂੰ  ਮੌਕੇ 'ਤੇ ਰਵਾਲਾ ਕੀਤਾ ਗਿਆ ਹੈ ਅਤੇ ਇਲਾਕੇ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ | 
ਇਸ ਦੌਰਾਨ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ (ਐਨਸੀ) ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਹਮਲੇ ਦੀ ਨਿੰਦਾ ਕੀਤੀ ਹੈ | ਅਬਦੁੱਲਾ ਨੇ ਟਵੀਟ ਕੀਤਾ, Tਇਸ ਹਮਲੇ ਦੀ ਨਿੰਦਾ ਕਰਦੇ ਹੋਏ ਮੈਂ ਅੱਜ ਡਿਊਟੀ ਦੌਰਾਨ ਅਪਣੀ ਜਾਨ ਕੁਰਬਾਨ ਕਰਨ ਵਾਲੇ ਪੁਲਿਸ ਮਲਾਜ਼ਮ ਦੇ ਪ੍ਰਵਾਰ ਪ੍ਰਤੀ ਹਮਦਰਦੀ ਜਾਹਰ ਕਰਦਾ ਹਾਂ | ਮੈਂ ਜ਼ਖ਼ਮੀ ਸੀਆਰਪੀਐਫ਼ ਜਵਾਨ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ |'' ਪੀਪਲਜ਼ ਕਾਨਫਰੰਸ ਨੇ ਵੀ ਇਸ ਹਮਲੇ ਦੀ ਨਿੰਦਾ ਕੀਤੀ ਹੈ |    (ਏਜੰਸੀ)