Dasuha News: ਲਾਇਸੈਂਸੀ ਰਾਈਫਲ ਨੂੰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਕਾਰਨ ਸਾਬਕਾ ਫ਼ੌਜੀ ਦੀ ਮੌਤ
Dasuha News: ਕੁਲਵਿੰਦਰ ਸਿੰਘ ਜਲੰਧਰ ਵਿਖੇ ਬੈਂਕ ਵਿੱਚ ਨੌਕਰੀ ਕਰਦਾ ਸੀ ਅਤੇ ਦੁਸਹਿਰੇ ਦੇ ਤਿਉਹਾਰ ਦੀ ਛੁੱਟੀ ਕਰਕੇ ਉਹ ਘਰ ਆਇਆ ਸੀ
Former soldier Death Dasuha News: ਦਸੂਹਾ ਵਿਖੇ ਦਸ਼ਮੇਸ਼ ਨਗਰ ਵਾਰਡ ਨੰ.5 ਵਿਖੇ ਇਕ ਘਰ ਵਿਚ ਦੁਸਹਿਰੇ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ ਵਿਚ ਬਦਲ ਗਈਆਂ ਜਦੋਂ ਇਥੇ ਇਕ ਸਾਬਕਾ ਫ਼ੌਜੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਸਾਬਕਾ ਫ਼ੌਜੀ ਕੁਲਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਦੀ ਆਪਣੀ 12 ਬੋਰ ਦੀ ਲਾਇਸੈਂਸੀ ਰਾਈਫਲ ਨੁੰ ਸਾਫ਼ ਕਰ ਰਿਹਾ ਸੀ ਤਾਂ ਅਚਾਨਕ ਗੋਲੀ ਚੱਲ ਗਈ, ਜਿਸ ਕਾਰਨ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਜਾਂਚ ਅਧਿਕਾਰੀ ਏ.ਐੱਸ.ਆਈ. ਅਨਿਲ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਦੇ ਸਾਰ ਹੀ ਥਾਣਾ ਮੁਖੀ ਦਸੂਹਾ ਬਲਜਿੰਦਰ ਸਿੰਘ ਮੱਲੀ ਸਮੇਤ ਪੁਲਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ। ਉਨਾਂ ਦੱਸਿਆ ਕਿ ਮ੍ਰਿਤਕ ਕੁਲਵਿੰਦਰ ਦੀ ਪਤਨੀ ਪਰਮਜੀਤ ਕੌਰ ਨੇ ਬਿਆਨਾਂ ਵਿੱਚ ਦੱਸਿਆ ਕਿ ਉਸ ਦਾ ਪਤੀ ਕੁਲਵਿੰਦਰ ਸਿੰਘ ਜਲੰਧਰ ਵਿਖੇ ਬੈਂਕ ਵਿੱਚ ਨੌਕਰੀ ਕਰਦਾ ਸੀ ਅਤੇ ਦੁਸਹਿਰੇ ਦੇ ਤਿਉਹਾਰ ਦੀ ਛੁੱਟੀ ਕਰਕੇ ਉਹ ਘਰ ਆਇਆ ਸੀ ਅਤੇ ਅਚਾਨਕ ਰਾਈਫਲ ਨੁੰ ਸਾਫ਼ ਕਰਦਿਆ ਗੋਲੀ ਚੱਲ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਜਾਂਚ ਅਧਿਕਾਰੀ ਏ. ਐੱਸ. ਆਈ. ਅਨਿਲ ਕੁਮਾਰ ਨੇ ਦੱਸਿਆ ਕਿ ਲਾਸ਼ ਨੁੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦਸੂਹਾ ਦੇ ਲਾਸ਼ ਘਰ ਵਿੱਚ ਪਹੁੰਚਾਇਆ ਗਿਆ ਹੈ ਅਤੇ ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।