ਮੁੱਖ ਮੰਤਰੀ ਵੱਲੋਂ ਕਾਂਗਰਸੀ ਆਗੂ ਗੁਰਕੀਰਤ ਸਿੰਘ ਥੂਹੀ ਦੇ ਦਿਹਾਂਤ 'ਤੇ ਦੁੱਖ ਜਾਹਿਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਸੂਬਾ ਸਕੱਤਰ ਸ. ਗੁਰਕੀਰਤ ਸਿੰਘ ਥੂਹੀ ਦੇ ਇਕ ਸੜਕ ਹਾਦਸੇ ਵਿਚ ਹੋਏ ...

Gurkirat Thuhi

ਚੰਡੀਗੜ (ਸ.ਸ.ਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਸੂਬਾ ਸਕੱਤਰ ਸ. ਗੁਰਕੀਰਤ ਸਿੰਘ ਥੂਹੀ ਦੇ ਇਕ ਸੜਕ ਹਾਦਸੇ ਵਿਚ ਹੋਏ ਦਿਹਾਂਤ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਸਥੂਹੀ ਦੇ 61 ਸਾਲਾਂ ਦੀ ਉਮਰ ਵਿੱਚ ਹੋਏ ਦਿਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਪਾਰਟੀ ਲਈ ਉਨਾਂ ਵੱਲੋਂ ਦਿੱਤੀਆਂ ਗਈਆਂ ਸੇਵਾਵਾਂ ਅਤੇ ਖਾਸਕਰ ਆਲ ਇੰਡੀਆ ਜਾਟ ਮਹਾਸਭਾ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਦੇ ਰੂਪ ਵਿੱਚ ਉਨਾਂ ਵੱਲੋਂ ਨਿਭਾਈ ਅਹਿਮ ਭੂਮਿਕਾ ਨੂੰ ਯਾਦ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਸ. ਥੂਹੀ ਦੇ ਦੁਖੀ ਪਰਿਵਾਰ ਨਾਲ ਤਹਿ ਦਿਲੋਂ ਹਮਦਰਦੀ ਪ੍ਰਗਟ ਕਰਦਿਆਂ ਸ. ਥੂਹੀ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ। ਇਥੇ ਜ਼ਿਕਰਯੋਗ ਹੈ ਕਿ ਸ. ਗੁਰਕੀਰਤ ਸਿੰਘ ਥੂਹੀ ਸਾਬਕਾ ਸਹਿਕਾਰਤਾ ਮੰਤਰੀ ਸਵਰਗੀ ਕੈਪਟਨ ਕੰਵਲਜੀਤ ਸਿੰਘ ਦੇ ਓ.ਐਸ.ਡੀ ਵੀ ਰਹੇ ਅਤੇ 2009 ਵਿਚ ਉਨਾਂ ਦੇ ਦਿਹਾਂਤ ਉਪਰੰਤ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ ਸਨ।