ਲੁਧਿਆਣਾ 'ਚ ਡੇਂਗੂ ਨੇ ਢਾਹਿਆ ਕਹਿਰ

ਏਜੰਸੀ

ਖ਼ਬਰਾਂ, ਪੰਜਾਬ

ਮੌਤਾਂ ਕਾਰਨ ਲੋਕਾਂ 'ਚ ਮੱਚੀ ਹਾ-ਹਾ ਕਾਰ

Dengue in Ludhiana

ਲੁਧਿਆਣਾ: ਲੁਧਿਆਣੇ ਦੇ ਵਿਚ ਡੇਂਗੂ ਦਾ ਕਹਿਰ ਜਾਰੀ ਹੈ ਅਤੇ ਹੁਣ ਤੱਕ ਡੇਂਗੂ ਨਾਲ ਚਾਰ ਸ਼ੱਕੀ ਮਰੀਜ਼ਾਂ ਦੀ ਮੌਤ ਹੋਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਦਰਅਸਲ, ਸਿਵਲ ਸਰਜਨ ਨੇ 289 ਡੇਂਗੂ ਦੇ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਕੀਤੀ ਹੈ ਜਦਕਿ 1000 ਤੋਂ ਵਧੇਰੇ ਸ਼ੱਕੀ ਮਰੀਜ਼ਾਂ ਦੀ ਗੱਲ ਆਖੀ ਜਾ ਰਹੀ ਹੈ। ਉੱਥੇ ਹੀ ਰਾਜੇਸ਼ ਕੁਮਾਰ ਬੱਗਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਮੇਂ ਸਿਰ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਸੀਜ਼ਨ ਤੋਂ ਪਹਿਲਾਂ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ ਸੀ।

ਰਾਜੇਸ਼ ਕੁਮਾਰ ਬੱਗਾ ਸਿਵਲ ਸਰਜਨ ਦਾ ਕਹਿਣਾ ਹੈ ਕਿ ਸਿਹਤ ਵਿਭਾਗ ਦੀਆਂ ਟੀਮਾਂ ਬਹੁਤ ਮਿਹਨਤ ਨਾਲ ਕੰਮ ਕਰ ਰਹੀਆਂ ਹਨ। ਉਹਨਾਂ ਦੀ ਟੀਮ ਵੱਲੋਂ ਮਰੀਜ਼ਾਂ ਦਾ ਖਾਸ ਤੌਰ ਤੇ ਧਿਆਨ ਰੱਖਿਆ ਜਾ ਰਿਹਾ ਹੈ। ਉੱਧਰ ਲੁਧਿਆਣਾ ਦੇ ਸਿਵਲ ਹਸਪਤਾਲ ਡੇਂਗੂ ਵਾਰਡ ’ਚ ਇੱਕ ਬੈਡ ਤੇ ਦੋ ਦੋ ਮਰੀਜ਼ ਵੀ ਸੁੱਤੇ ਪਏ ਸਨ ਕਿਉਂਕਿ ਹਸਪਤਾਲ ਦੇ ਵਿਚ ਬੈੱਡ ਘੱਟ ਅਤੇ ਮਰੀਜ਼ ਜ਼ਿਆਦਾ ਸਨ।

ਉੱਥੇ ਹੀ ਲੋਕਾਂ ਇਹ ਵੀ ਕਿਹਾ ਕਿ ਇੱਕ ਦੋ ਥਾਵਾਂ ਤੇ ਦੋ-ਦੋ ਮਰੀਜ਼ ਨੇ ਪਰ ਹਸਪਤਾਲ ਦੇ ਵਿੱਚ ਹੋ ਰਹੇ ਇਲਾਜ ਸਬੰਧੀ ਉਨ੍ਹਾਂ ਨੇ ਆਪਣੀ ਸੰਤੁਸ਼ਟੀ ਜਤਾਈ। ਇਕ ਪੀੜਤ ਨੇ ਦਸਿਆ ਕਿ ਉਹਨਾਂ ਦਾ ਭਤੀਜਾ ਦਾਖਲ ਕਰਵਾਇਆ ਗਿਆ ਹੈ। ਉਸ ਨੂੰ ਵੀ ਇਹ ਬਿਮਾਰੀ ਹੋ ਗਈ ਸੀ। ਉਸ ਦਾ ਕਹਿਣਾ ਹੈ ਕਿ ਉਹਨਾਂ ਦੇ ਭਤੀਜੇ ਦਾ ਇਲਾਜ ਬਿਲਕੁੱਲ ਸਹੀ ਤਰੀਕੇ ਨਾਲ ਕੀਤਾ ਜਾ ਰਿਹਾ ਹੈ। ਉਹਨਾਂ ਨੂੰ ਕੋਈ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ।

ਦੱਸ ਦੇਈਏ ਕਹਿਰ ਸਾਲ ਨਗਰ ਨਗਿਮ ਅਤੇ ਸਹਿਤ ਵਭਾਗ ਡੇਂਗੂ ਦੇ ਲਾਰਵੇ ਨੂੰ ਖ਼ਤਮ ਕਰਨ ਦੇ ਵੱਡੇ ਵੱਡੇ ਦਾਅਵੇ ਕਰਦਾ ਹੈ ਉਹ ਦਾਅਵੇ ਜ਼ਮੀਨੀ ਪੱਧਰ ਤੇ ਫੇਲ੍ਹ ਹੁੰਦੇ ਸਾਬਤਿ ਹੋ ਰਹੇ ਹਨ। ਜ਼ਿਕਰਯੋਗ ਹੈ ਕ ਇਹ ਅੰਕੜਾ ਸਿਰਫ ਸਰਕਾਰੀ ਹਸਪਤਾਲਾਂ ਜਾਂ ਡਿਸਪੈਂਸਰੀਆਂ ਦਾ ਹੀ ਹੈ। ਜੇ ਨਿੱਜੀ ਹਸਪਤਾਲਾਂ ਦੇ ਅੰਕੜਿਆਂ ਦੀ ਗੱਲ ਕੀਤੀ ਜਾਵੇ ਤਾਂ ਉਹ ਇਸ ਤੋਂ ਕਈ ਗੁਣਾ ਜ਼ਿਆਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।