ਇਹ ਅਕਾਲੀ ਮੰਤਰੀ ਆਇਆ ਸਿੱਧੂ ਦੇ ਹੱਕ ਵਿਚ !

ਏਜੰਸੀ

ਖ਼ਬਰਾਂ, ਪੰਜਾਬ

ਬਾਕੀ ਅਕਾਲੀਆਂ ਦਾ ਚੜਿਆ ਪਾਰਾ !

This Akali minister came in favor of Sidhu!

9 ਨਵੰਬਰ 2019 ਅਜਿਹਾ ਦਿਨ ਜਿਸ ਦਾ ਸਭ ਨੂੰ ਬੇਸਬਰੀ ਨਾਲ ਇੰਤਜਾਰ ਹੈ ਕਿਓਂਕਿ ਸਿੱਖਾਂ ਦੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਅਰਦਾਸ ਪੂਰੀ ਹੋਣ ਜਾ ਰਹੀ ਹੈ ਕਰਤਾਰਪੁਰ ਲਾਂਘਾ ਖੁਲ੍ਹਣ ਜਾ ਰਿਹਾ ਹੈ। ਇਸ ਦਾ ਲਾਂਘੇ ਸਿੱਧੇ ਅਸਿੱਧੇ ਤੌਰ ’ਤੇ ਨਵਜੋਤ ਸਿੰਘ ਸਿੱਧੂ ਨੂੰ ਜਾਂਦਾ ਹੈ ਜਿਹੜੇ ਕਿ ਪਾਕਿ ਪ੍ਰਧਾਨਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਗਏ ਤੇ ਓਥੋਂ ਇਹ ਕਰਤਾਰਪੁਰ ਲਾਂਘੇ ਦਾ ਪੈਗਾਮ ਲੈ ਕੇ ਆਏ ਬੇਸ਼ਕ ਉਸ ਸਮੇਂ ਸਿੱਧੂ ਨੂੰ ਦੇਸ਼ ਵਿਰੋਧੀ, ਗੱਦਾਰ ਸ਼ਬਦਾਂ ਨਾਲ ਨਿਵਾਜਿਆ ਗਿਆ ਪਰ ਹੁਣ ਸਾਰੇ ਪਾਸੇ ਨਵਜੋਤ ਸਿੱਧੂ ਦੀ ਵਾਹ ਵਾਹ ਹੋ ਰਹੀ ਹੈ।

ਓਥੇ ਹੀ ਹੁਣ ਕਈ ਅਕਾਲੀ ਮੰਤਰੀ ਵੀ ਕਰਤਾਰਪੁਰ ਲਾਂਘੇ ਦਾ ਕਰੈਡਿਟ ਨਵਜੋਤ ਸਿੱਧੂ ਨੂੰ ਦੇ ਰਹੇ ਹਨ। ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਵੀ ਕਰਤਾਰਪੁਰ ਲਾਂਘੇ ਦਾ ਕ੍ਰੈਡਿਟ ਨਵਜੋਤ ਸਿੰਘ ਸਿੱਧੂ ਨੂੰ ਦਿੱਤਾ ਹੈ। ਢੀਂਡਸਾ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲਵਾਉਣ 'ਚ ਸਿੱਧੂ ਦਾ ਅਹਿਮ ਯੋਗਦਾਨ ਹੈ ਅਤੇ ਇਸ ਨੂੰ ਅੱਖੋਂ ਓਹਲੇ ਨਹੀਂ ਕੀਤਾ ਜਾ ਸਕਦਾ। ਇਸ ਦੇ ਨਾਲ ਹੀ ਸੁਲਤਾਨਪੁਰ ਲੋਧੀ 'ਚ ਵੱਖ-ਵੱਖ ਸਟੇਜਾਂ 'ਤੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ।

ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਰਲ-ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਢੀਂਡਸਾ ਨੇ ਆਪਣੇ ਅਸਤੀਫੇ ਨੂੰ ਲੈ ਕੇ ਕਿਹਾ ਕਿ ਸਿਆਸਤ 'ਚ ਥੋੜੇ-ਬਹੁਤ ਮਤਭੇਦ ਜ਼ਰੂਰ ਚੱਲਦੇ ਰਹਿੰਦੇ ਹਨ ਪਰ ਅਕਾਲੀ ਦਲ ਉਨ੍ਹਾਂ ਦੀ ਆਪਣੀ ਪਾਰਟੀ ਹੈ। ਉਨ੍ਹਾਂ ਨੇ ਪਾਕਿਸਤਾਨ ਵਲੋਂ ਲਾਂਘੇ ਲਈ ਲਾਈ ਗਈ ਫੀਸ ਸਬੰਧੀ ਨਵਜੋਤ ਸਿੰਘ ਸਿੱਧੂ ਨੂੰ ਗੱਲਬਾਤ ਕਰਨ ਦੀ ਵੀ ਸਲਾਹ ਦਿੱਤੀ ਹੈ।

ਦਸ ਦਈਏ ਕਿ ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਸ਼੍ਰੀ ਨਨਕਾਣਾ ਸਾਹਿਬ ਦੇ ਦਰਸ਼ਨ ਦੀਦਾਰ ਹੋਣ ਜਾ ਰਹੇ ਨੇ। ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਨਾਲ ਲਗਦੀ ਭਾਰਤੀ ਸਰਹੱਦ ਤੋਂ ਪਾਕਿਸਤਾਨ ਵਿੱਚ ਕਰੀਬ ਚਾਰ ਕਿਲੋਮੀਟਰ ਅੰਦਰ ਹੈ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਤੇ ਇਹ ਲਾਂਘਾ ਹੁਣ ਖੁੱਲ੍ਹਣ ਜਾ ਰਿਹਾ ਹੈ। ਹੁਣ ਇਸ ਲਾਂਘੇ ਜ਼ਰੀਏ ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।