ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੰਜਾਬ ਦੀ ਮੁੱਖ ਸਕੱਤਰ ਨਾਲ ਮੁਲਾਕਾਤ
ਪੰਜਾਬ ਸਰਕਾਰ ਵਲੋਂ ਅਨੁਸੂਚਿਤ ਵਰਗ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਲਈ ਕੀਤਾ ਧੰਨਵਾਦ
ਚੰਡੀਗੜ: ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮਿਕੀ ਵੱਲੋਂ ਮੁੱਖ ਸਕੱਤਰ ਪੰਜਾਬ ਸਰਕਾਰ ਵਿਨੀ ਮਹਾਜਨ ਨਾਲ ਮੁਲਾਕਾਤ ਕਰਕੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਲਈ ਧੰਨਵਾਦ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਲਮਿਕੀ ਨੇ ਦੱਸਿਆ ਕਿ ਉਨਾਂ ਨੇ ਮੁੱਖ ਸਕੱਤਰ ਪੰਜਾਬ ਨਾਲ ਮੁਲਾਕਾਤ ਕਰਕੇ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਵਰਗ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਲਈ ਧੰਨਵਾਦ ਕੀਤਾ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀਮ, ਵਾਲਮਿਕੀ ਤੀਰਥ ਦੇ ਸੁੰਦਰੀਕਰਨ ਦਾ ਪ੍ਰਾਜੈਕਟ ਸਮੇਤ ਕਈ ਉਪਰਾਲੇ ਕੀਤੇ ਗਏ ਹਨ ਜੋ ਕਿ ਪੰਜਾਬ ਸਰਕਾਰ ਦੀ ਅਨੁਸੂਚਿਤ ਜਾਤੀਆਂ ਪ੍ਰਤੀ ਗੰਭੀਰ ਸੋਚ ਨੂੰ ਪ੍ਰਗਟਾਉਂਦੀ ਹੈ। ਉਨਾਂ ਮੁਲਾਕਾਤ ਉਪਰੰਤ ਮੁੱਖ ਸਕੱਤਰ ਪੰਜਾਬ ਜੀ ਨੂੰ ਵਾਲਮਿਕੀ ਤੀਰਥ ਸਥਾਨ ਦਾ ਚਿੱਤਰ ਵੀ ਭੇਂਟ ਕੀਤਾ।