ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮ੍ਰਿਤਕ ਦੇ ਸਿਰ ਅਤੇ ਛਾਤੀ 'ਤੇ ਬੁਰੀ ਤਰ੍ਹਾਂ ਨਾਲ ਤੇਜ਼ ਹਥਿਆਰਾਂ ਨਾਲ ਕੀਤੇ ਵਾਰ

Crime pic

ਬੀਤੀ ਰਾਤ ਸ਼ਾਮ ਪੰਜ ਵਜੇ ਮੈਂ ਆਪਣੇ ਖੇਤਾਂ ਵਿਚ ਗੇੜਾ ਮਾਰਨ ਲਈ ਪੁੱਲ ਨਹਿਰ ਜਗਦੇਵ ਕਲਾਂ ਤੋਂ ਪੱਕੀ ਸੜਕ ਜੋ ਰਾਣੇਵਾਲੀ ਨੂੰ ਜਾਂਦੀ ਹੈ 'ਤੇ ਜਾ ਰਿਹਾ ਸੀ ਕਿ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਵੇਖੀ । ਜਿਸ ਦੇ ਮੂੰਹ ਅਤੇ ਛਾਤੀ 'ਤੇ ਤੇਜ਼ ਹਥਿਆਰਾਂ ਦੇ ਨਿਸ਼ਾਨ ਸਨ ਅਤੇ ਲਾਸ਼ ਖੂਨ ਨਾਲ ਲਥ-ਪਥ ਸੀ। ਜਿਸ ਨੂੰ ਦੇਖ ਕੇ ਸਪੱਸ਼ਟ ਪਤਾ ਲੱਗਦਾ ਹੈ ਕਿ ਇਹ ਕਤਲ ਦਾ ਮਾਮਲਾ ਹੈ, ਮ੍ਰਿਤਕ ਦੇ ਸਿਰ ਅਤੇ ਛਾਤੀ 'ਤੇ ਬੁਰੀ ਤਰ੍ਹਾਂ ਨਾਲ ਤੇਜ਼ ਹਥਿਆਰਾਂ ਦੇ ਵਾਰ ਕੀਤੇ ਗਏ ਹਨ। ਲਾਸ਼ ਨੂੰ ਦੇਖ ਕੇ ਲੱਗਦਾ ਹੈ ਕਿ ਕਤਲ ਬਹੁਤ ਹੀ ਬੇਰਹਿਮੀ ਨਾਲ ਕੀਤਾ ਗਿਆ ਹੈ ।  

ਇਸ ਦੀ ਪੁਲਿਸ ਨੂੰ ਤੁਰੰਤ ਸੂਚਨਾ ਦਿੱਤੀ ਅਤੇ ਪੁਲਿਸ ਨੇ ਤਰੰਤ ਕਾਰਵਾਈ ਕਰਦਿਆਂ ਘਟਨਾ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਉਕਤ ਵਿਅਕਤੀ ਦੇ ਬਿਆਨਾਂ 'ਤੇ ਮਕੱਦਮਾ ਦਰਜ ਕਰ ਲਿਆ। ਲਾਸ਼ ਦੀ ਸ਼ਨਾਖਤ ਅਜੇ ਨਹੀਂ ਹੋ ਪਾ ਰਹੀ ਜਿਸ ਕਰਕੇ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਅਜਨਾਲਾ ਵਿਖੇ ਜਮਾਂ ਕਰਵਾਇਆ ਜਾਵੇਗਾ। ਮ੍ਰਿਤਕ ਨੂੰ ਲੱਗੀਆਂ ਸੱਟਾ ਤੋਂ ਇਸ ਤਰ੍ਹਾਂ ਲੱਗਦਾ ਹੈ ਕਿ ਕੋਈ ਦੁਸ਼ਮਣੀ ਹੋ ਸਕਦੀ ਹੈ ਕਿਉਂਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਚੱਲ ਰਹੀ ਹੈ ਅਤੇ ਮੁਲਜ਼ਮ ਜਲਦੀ ਹਿਰਾਸਤ 'ਚ ਹੋਣਗੇ।