ਕੁਝ ਦੇਰ ਬਾਅਦ ਸ਼ੁਰੂ ਹੋਵੇਗੀ ਮੰਤਰੀ ਸਮੂਹ ਅਤੇ ਐਡਵੋਕੇਟ ਜਨਰਲ ਨਾਲ ਕਿਸਾਨ ਆਗੂਆਂ ਦੀ ਬੈਠਕ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੁਪਹਿਰ 1 ਵਜੇ ਪੰਜਾਬ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਦੇ ਪੰਨੂੰ ਗਰੁੱਪ ਨਾਲ ਕੀਤੀ ਜਾਵੇਗੀ ਬੈਠਕ 

Captain Amarinder Singh

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਨਾਲ ਗੱਲਬਾਤ ਲਈ ਬਣਾਏ ਗਏ ਮੰਤਰੀ ਸਮੂਹ ਅਤੇ ਐਡਵੋਕੇਟ ਜਨਰਲ ਨਾਲ ਅੱਜ ਕਿਸਾਨ ਆਗੂਆਂ ਦੀ ਬੈਠਕ ਹੋਵੇਗੀ। ਇਹ ਮੀਟਿੰਗ ਅੱਜ ਦੁਪਹਿਰ 1 ਵਜੇ ਪੰਜਾਬ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਦੇ ਪੰਨੂੰ ਗਰੁੱਪ ਨਾਲ ਕੀਤੀ ਜਾਵੇਗੀ। 

ਤਿੰਨ ਮੈਂਬਰੀ ਸਮੂਹ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਸ਼ਾਮਲ ਹਨ। ਇਸ ਮੀਟਿੰਗ ਤੋਂ ਬਾਅਦ ਦੁਪਹਿਰ 2.30 ਵਜੇ ਪੰਨੂੰ ਗਰੁੱਪ ਦੀ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨਾਲ ਬੈਠਕ ਹੋਵੇਗੀ। ਇਸ ਬੈਠਕ ਕਾਨੂੰਨੀ ਪਹਿਲੂਆਂ 'ਤੇ ਚਰਚਾ ਕੀਤੀ ਜਾਵੇਗੀ।