'ਜਥੇਦਾਰ' ਨੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਦਿਤਾ ਸੰਦੇਸ਼

ਏਜੰਸੀ

ਖ਼ਬਰਾਂ, ਪੰਜਾਬ

'ਜਥੇਦਾਰ' ਨੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਦਿਤਾ ਸੰਦੇਸ਼

image

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਨੁੱਖ ਨੂੰ ਦਸਾਂ ਨਹੁੰਆਂ ਦੀ ਕਿਰਤ ਕਮਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਜੀ ਨੇ ਅੰਮ੍ਰਿਤਸਰ (ਚੱਕ ਰਾਮਦਾਸ) ਵਸਾਇਆ ਸੀ, ਬਾਅਦ ਵਿਚ ਇਸ ਦਾ ਨਾਂਅ ਅੰਮ੍ਰਿਤਸਰ ਪੈ ਗਿਆ। ਗੁਰੂ ਜੀ ਨੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਹਰ ਘਰ ਪਹੁੰਚ ਕੀਤੀ, ਗੁਰੂ ਨਾਨਕ ਦੇਵ ਜੀ ਦੇ ਸੱਚ ਦੇ ਮਾਰਗ ਤੇ ਚਲਣ ਲਈ ਜ਼ੋਰ ਦਿਤਾ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਜੀ ਦਾ ਉਪਦੇਸ਼ ਘਰ-ਘਰ ਪਹੁੰਚਾਉਣਾ ਚਾਹੀਦਾ ਤਾਂ ਜੋ ਸੰਗਤ ਸੱਚ ਦੇ ਮਾਰਗ 'ਤੇ ਚਲ ਸਕੇ। ਗੁਰੂ ਰਾਮਦਾਸ ਜੀ ਦੀਆਂ ਸਿਖਿਆਵਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।