ਰਿਲਾਇੰਸ ਪੰਪ 'ਤੇ 34ਵੇਂ ਦਿਨ ਵੀ ਡਟੇ ਰਹੇ ਕਿਸਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

5 ਨਵੰਬਰ ਨੂੰ ਚਾਰ ਘੰਟੇ ਟ੍ਰੈਫਿਕ ਜਾਮ ਕਰਨ ਦਾ ਸੱਦਾ ਦਿੱਤਾ

Farmer protest

ਦਿੜ੍ਹਬਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਲਾਕ ਪ੍ਰਧਾਨ ਦਰਸ਼ਨ ਸਿੰਘ ਸ਼ਾਦੀਹਰੀ ਦੀ ਅਗਵਾਈ ਹੇਠ ਰਿਲਾਇੰਸ ਪੰਪ 'ਤੇ 34ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਧਰਨੇ ਵਿੱਚ ਔਰਤਾਂ ਅਤੇ ਬੱਚਿਆ ਸਮੇਤ ਨੌਜਵਾਨਾਂ ਦੀ ਗਿਣਤੀ ਵੀ ਵੱਧ ਰਹੀ ਹੈ। ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਅਤੇ ਪੰਜਾਬ ਸਰਕਾਰ ਮਿਲ ਕੇ ਕਿਸਾਨਾਂ ਨੂੰ ਮਾਰਨ 'ਤੇ ਤੁਲੀ ਹੋਈ ਹੈ

ਉਨ੍ਹਾਂ ਕਿਹਾ ਕਿ 5 ਨਵੰਬਰ ਨੂੰ ਚਾਰ ਘੰਟੇ ਸਾਰੇ ਭਾਰਤ ਵਿੱਚ ਟ੍ਰੈਫਿਕ ਜਾਮ ਕਰਕੇ ਕੇਂਦਰ ਸਰਕਾਰ ਨੂੰ ਦੱਸ ਦੇਣਗੇ ਕਿ ਸਾਰੇ ਦੇਸ਼ ਦੇ ਕਿਰਤੀ ਲੋਕ ਇੱਕ ਹਨ ਅਤੇ ਜਦੋਂ ਵੀ ਉਨ੍ਹਾਂ ਦੀ ਕਿਰਤ 'ਤੇ ਹਮਲਾ ਹੋਇਆ ਤਾਂ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ ਹੈ। ਹੁਣ ਵੀ ਮੋਦੀ ਦੀ ਸਰਕਾਰ ਕਿਸਾਨਾਂ ਨੂੰ ਬਦਲਾ ਲਊ ਨੀਤੀ ਅਪਣਾ ਰਹੀ ਹੈ। ਰੇਲਾਂ ਦਾ ਆਵਾਜਾਈ ਬੰਦ ਕਰਕੇ ਕਿਸਾਨਾਂ ਦੇ ਸੰਘਰਸ਼ ਨੂੰ ਤਾਰੋਪੀਡੋ ਕਰਨਾ ਚਾਹੁੰਦੀ ਹੈ ਪਰ ਪੰਜਾਬ ਦੇ ਬਹਾਦਰ ਲੋਕ ਸਰਕਾਰ ਦੀਆਂ ਸਾਰੀਆਂ ਚਾਲਾਂ ਤੋਂ ਜਾਣੂ ਹਨ।