ਕੈਪਟਨ ਅਮਰਿੰਦਰ ਸਿੰਘ ਕੱਲ੍ਹ ਵਿਧਾਇਕਾਂ ਨਾਲ ਰਾਜਘਾਟ ’ਤੇ ਦੇਣਗੇ ਧਰਨਾ
ਕੈਪਟਨ ਨੇ ਬਾਕੀ ਪਾਰਟੀਆਂ ਦੇ ਵਿਧਾਇਕਾਂ ਨੂੰ ਵੀ ਕੀਤੀ ਧਰਨੇ ਚ ਸ਼ਮੂਲੀਅਤ ਕਰਨ ਦੀ ਕੀਤੀ ਅਪੀਲ
Captian Amrinder singh
ਚੰਡੀਗੜ੍ਹ : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਖੇਤੀ ਸੁਧਾਰ ਕਾਨੂੰਨਾਂ ਦੇ ਮਾਮਲੇ 'ਚ ਤਿੰਨ ਵਾਰ ਪਹੁੰਚ ਕਰਨ ਦੇ ਬਾਵਜੂਦ ਰਾਸ਼ਟਰਪਤੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ। ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ ਕੱਲ੍ਹ 4 ਨਵੰਬਰ ਨੂੰ ਅਪਣੇ ਵਿਧਾਇਕਾਂ ਨਾਲ ਮਿਲ ਕੇ ਰਾਜਘਾਟ 'ਤੇ ਧਰਨਾ ਦਿੱਤਾ ਜਾਵੇਗਾ।