ਮੁੱਖ ਮੰਤਰੀ ਵਲੋਂ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਸਬੰਧੀ ਮੁਆਵਜ਼ੇ ਦੇ ਨਿਯਮਾਂ ਨੂੰ ਪ੍ਰਵਾਨਗੀ

ਏਜੰਸੀ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਵਲੋਂ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਸਬੰਧੀ ਮੁਆਵਜ਼ੇ ਦੇ ਨਿਯਮਾਂ ਨੂੰ ਪ੍ਰਵਾਨਗੀ

image

ਚੰਡੀਗੜ੍ਹ, 2 ਨਵੰਬਰ (ਜਸਪਾਲ ਸਿੰਘ) : ਮਾਲਵਾ ਪੱਟੀ ਦੇ ਕਪਾਹ ਉਤਪਾਦਕਾਂ ਲਈ ਹਾਲ ਹੀ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦੇ ਮੱਦੇਨਜਰ ਮਦਦ ਦੀ ਪੇਸ਼ਕਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਪਾਹ ਉਤਪਾਦਕਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦੇ ਬਦਲੇ ਮੁਆਵਜੇ ਦੇ ਮਾਪਦੰਡਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਕਪਾਹ ਦੀ ਚੁਗਾਈ ਵਿੱਚ ਲੱਗੇ ਮਜਦੂਰਾਂ ਨੂੰ ਰਾਹਤ ਦੇਣ ਲਈ ਮੁੱਖ ਮੰਤਰੀ ਚੰਨੀ ਨੇ ਖਰਾਬ ਹੋਈ ਫਸਲ ਦੇ ਮੁਆਵਜੇ ਲਈ ਸਬੰਧਤ ਜÇਲ੍ਹਿਆਂ ਵੱਲੋਂ ਮੰਗੇ ਕੁੱਲ ਫੰਡਾਂ ਵਿੱਚ 10 ਫੀਸਦੀ ਵਾਧੂ ਫੰਡ ਸਾਮਲ ਕਰਨ ਦੀ ਮੰਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਮੁੱਖ ਮੰਤਰੀ ਚੰਨੀ ਵੱਲੋਂ 76 ਤੋਂ 100 ਫੀਸਦੀ ਤੱਕ ਫਸਲਾਂ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ 12,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਰਾਸੀ ਦੇਣ ਸਬੰਧੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਮਾਲ ਵਿਭਾਗ ਨੂੰ ਦੀਵਾਲੀ ਤੋਂ ਪਹਿਲਾਂ ਕਿਸਾਨਾਂ/ਖੇਤ ਮਜਦੂਰਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ‘ਤੇ ਮੁਆਵਜੇ ਦੀ ਰਕਮ ਅਦਾ ਦੇ ਨਿਰਦੇਸ ਦਿੱਤੇ।