ਵਧੀਆਂ ਸੁਖਬੀਰ ਬਾਦਲ ਦੀਆਂ ਮੁਸ਼ਕਿਲਾਂ, ਹੁਣ ਗ਼ੈਰ-ਜ਼ਮਾਨਤੀ ਵਾਰੰਟ ਜਾਰੀ 

ਏਜੰਸੀ

ਖ਼ਬਰਾਂ, ਪੰਜਾਬ

ਸੁਖਬੀਰ ਬਾਦਲ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ, ਵਲਟੋਹਾ ਤੇ ਬੋਨੀ ਅਜਨਾਲਾ ਵੀ ਇਸ ਕੇਸ 'ਚ ਨਾਮਜ਼ਦ 

Sukhbir Badal's problems increased, now non-bailable warrant issued

 

ਅੰਮ੍ਰਿਤਸਰ - ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਅਦਾਲਤ ਨੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਇਹ ਵਾਰੰਟ ਅੰਮ੍ਰਿਤਸਰ ਜ਼ਿਲ੍ਹੇ ਵਿਚ ਪੈਂਦੇ ਥਾਣਾ ਬਿਆਸ ਵਿਖੇ 2 ਜੁਲਾਈ 2021 ਨੂੰ ਕੋਵਿਡ ਨਿਯਮਾਂ ਦੀਆਂ ਉਲੰਘਣਾ ਅਤੇ ਮਾਈਨਿੰਗ ਠੇਕੇਦਾਰ ਦੇ ਸਟਾਫ ਨੂੰ ਧਮਕਾਉਣ ਦੇ ਦੋਸ਼ਾਂ ਤਹਿਤ ਜਾਰੀ ਕੀਤੇ ਗਏ ਹਨ। 

ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਵੀ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਇਹ ਵਾਰੰਟ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਨੇ ਜਾਰੀ ਕੀਤੇ ਹਨ। ਇਹਨਾਂ ਅਕਾਲੀ ਆਗੂਆਂ ਨੂੰ ਅੱਜ ਅਦਾਲਤ ਵਿਚ ਪੇਸ਼ ਹੋਣਾ ਪਵੇਗਾ।  

ਪ੍ਰਾਪਤ ਜਾਣਕਾਰੀ ਮੁਤਾਬਿਕ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਇਹ ਮਾਮਲਾ ਉਸ ਸਮੇਂ ਦਰਜ ਕੀਤਾ ਗਿਆ ਸੀ ਜਦੋਂ ਉਹ 2 ਜੁਲਾਈ 2021 ਨੂੰ ਬਿਆਸ ਵਿਖੇ ਕਥਿਤ ਤੌਰ ’ਤੇ ਹੋ ਰਹੀ ਰੇਤੇ ਦੀ ਮਾਈਨਿੰਗ ’ਤੇ ਰੇਡ ਕਰਨ ਪੁੱਜੇ ਸਨ। ਇਸ ਦੌਰਾਨ ਮਾਈਨਿੰਗ ਕਰ ਰਹੀ ਫ੍ਰੈਂਡਸ ਐਂਡ ਕੰਪਨੀ ਨੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਥਾਣਾ ਬਿਆਸ ਵਿਚ ਉਨ੍ਹਾਂ ਖ਼ਿਲਾਫ਼ ਕੰਪਨੀ ਦੇ ਵਰਕਰਾਂ ਨੂੰ ਡਰਾਉਣ ਅਤੇ ਕੋਵਿਡ ਨਿਯਮਾਂ ਦੀ ਅਣਦੇਖੀ ਕਰਨ ਦੇ ਮਾਮਲਾ ਦਰਜ ਕੀਤਾ ਗਿਆ ਸੀ।  ਸੁਖਬੀਰ ਬਾਦਲ ਤੋਂ ਇਲਾਵਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਤੇ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਵੀ ਇਸ ਕੇਸ ’ਚ ਨਾਮਜ਼ਦ ਕੀਤਾ ਗਿਆ ਸੀ।