Fauji Jawan Shaheed: 9 ਸਾਲ ਪਹਿਲਾਂ ਫ਼ੌਜ ’ਚ ਭਰਤੀ ਹੋਇਆ ਜਵਾਨ ਹੋਇਆ ਸ਼ਹੀਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Fauji Jawan Shaheed: ਅੰਮ੍ਰਿਤਸਰ ਦੇ ਪਿੰਡ ਕੋਟਲੀ ਦੌਸੰਧੀ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ

Fauji Jawan Shaheed

punjabi Fauji Jawan Shaheed latest news in punjabi :  ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਫ਼ੌਜੀ ਦੀ ਡਿਊਟੀ ਦੌਰਾਨ ਅਚਨਚੇਤ ਮੌਤ ਹੋਣ ਦੀ ਖ਼ਬਰ ਹੈ।  ਮ੍ਰਿਤਕ ਜਵਾਨ ਦੀ ਪਹਿਚਾਣ ਸ਼ਮਸ਼ੇਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਫੌਜੀ ਕੋਟਲੀ ਦੌਸੰਧੀ ਬਲਾਕ ਚੋਗਾਵਾਂ ਦਾ ਰਹਿਣ ਵਾਲਾ ਸੀ। ਮ੍ਰਿਤਕ ਸ਼ਮਸ਼ੇਰ ਸਿੰਘ 9 ਸਾਲ ਪਹਿਲਾਂ ਫ਼ੌਜ ’ਚ ਭਰਤੀ ਹੋਇਆ ਸੀ।

ਇਹ ਵੀ ਪੜ੍ਹੋ: Guess who: ਬਚਪਨ ਦੀ ਤਸਵੀਰ 'ਚ ਲੁਕੇ ਹੋਏ ਪੰਜਾਬੀ ਗਾਇਕ ਨੇ ਪਾਲੀਵੁਡ ਹੀ ਨਹੀਂ ਸਗੋਂ ਬਾਲੀਵੁਡ 'ਚ ਵੀ ਪਾਈ ਹੋਈ ਧੱਕ, ਪਹਿਚਾਣਿਆ ਕੌਣ?

 ਫ਼ੌਜੀ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਸਾਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਸ਼ਹੀਦ ਸ਼ਮਸ਼ੇਰ ਸਿੰਘ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਪਿੰਡ ਪਹੁੰਚ ਗਈ, ਜਿੱਥੇ ਸਰਕਾਰੀ ਸਨਮਾਨ ਨਾਲ ਉਸ ਦਾ ਸਸਕਾਰ ਕੀਤਾ ਗਿਆ। ਸਸਕਾਰ ਸਮੇਂ ਪਨਗਰੇਨ ਪੰਜਾਬ ਦੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ, ਸਰਕਾਰੀ ਅਧਿਕਾਰੀ, ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਫ਼ੌਜੀ, ਡਾ. ਗੁਰਭੇਜ ਸਿੰਘ ਲੋਪੋਕੇ, ਸਰਪੰਚ ਲਖਵਿੰਦਰ ਸਿੰਘ ਲੱਖਾ, ਸਰਕਲ ਪ੍ਰਧਾਨ ਤਰਸੇਮ ਸਿੰਘ ਛੰਨ ਕੋਹਾਲੀ ਸਮੇਤ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ।

ਇਹ ਵੀ ਪੜ੍ਹੋ: Breaking News: ਸੰਸਦ 'ਚੋਂ ਮੁਅੱਤਲੀ ਮਾਮਲੇ 'ਚ SC ਦਾ ਬਿਆਨ, ਬਿਨਾਂ ਸ਼ਰਤ ਚੇਅਰਮੈਨ ਤੋਂ ਮੁਆਫੀ ਮੰਗਣ ਰਾਘਵ ਚੱਢਾ