ਗੁਰਦਾਸਪੁਰ 'ਚ ਕਿਸਾਨ ਨਾਲ ਵਾਪਰਿਆ ਮੰਦਭਾਗਾ ਹਾਦਸਾ, ਆਪਣੇ ਹੀ ਟਰੈਕਟਰ ਦੇ ਹੇਠਾਂ ਆਉਣ ਕਾਰਨ ਕਿਸਾਨ ਦੀ ਹੋਈ ਮੌਤ
ਮੋੜ ਕੱਟਣ ਸਮੇਂ ਅਚਾਨਕ ਪਲਟ ਗਿਆ ਟਰੈਕਟਰ
An unfortunate accident happened to a farmer in Gurdaspur, the farmer died due to falling under his own tractor
ਗੁਰਦਾਸਪੁਰ: ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਦੇ ਪਿੰਡ ਕੋਟਲੀ ਥਾਂਬਲਾ ਵਿੱਚ ਇਕ ਕਿਸਾਨ ਨਾਲ ਮੰਦਭਾਗਾ ਹਾਦਸਾ ਵਾਪਰ ਗਿਆ ਹੈ। ਕਿਸਾਨ ਦੀ ਆਪਣੇ ਹੀ ਟਰੈਕਟਰ ਦੇ ਹੇਠਾਂ ਆਉਣ ਕਾਰਨ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਹੈ। ਇਸ ਦੇ ਨਾਲ ਹੀ ਮ੍ਰਿਤਕ ਦੇ ਘਰ ਪਰਿਵਾਰ ਦਾ ਬੁਰਾ ਹਾਲ ਹੈ।
ਜਾਣਕਾਰੀ ਦਿੰਦਿਆਂ ਰਵਿੰਦਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਲੜਕਾ ਜਗਜੀਤ ਸਿੰਘ ਬਹੁਤ ਹੀ ਮਿਹਨਤੀ ਸੀ ਅਤੇ ਸ਼ਨੀਵਾਰ ਰਾਤ ਕਰੀਬ 8 ਵਜੇ ਉਹ ਟਰੈਕਟਰ-ਟਰਾਲੀ 'ਚ ਫਸਲ ਲੈ ਕੇ ਆ ਰਿਹਾ ਸੀ। ਉਨ੍ਹਾਂ ਨੇ ਦੱਸਿਆ ਹੈ ਕਿ ਜਦੋਂ ਉਹ ਸੜਕ 'ਤੇ ਮੋੜ ਕੱਟਣ ਲੱਗਾ ਤਾਂ ਅਚਾਨਕ ਟਰੈਕਟਰ ਪਲਟ ਗਿਆ, ਜਿਸ ਕਾਰਨ ਜਗਜੀਤ ਦੀ ਮੌਤ ਸਿੰਘ ਹੋ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਿਆ ਹੈ।