ਬਰੈਂਪਟਨ ਵਿਚ ਵਾਪਰੇ ਸੜਕ ਹਾਦਸੇ ਵਿਚ ਬਟਾਲਾ ਦੇ ਨੌਜਵਾਨ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਕੰਮ ਤੋਂ ਘਰ ਆਉਂਦੇ ਸਮੇਂ ਇਕ ਕਾਰ ਨੇ ਮਾਰੀ ਟੱਕਰ

Batala youth sukhdev Singh died in Brampton

Batala youth sukhdev Singh died in Brampton:  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹਾ ਹੀ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਕੰਮ ਤੋਂ ਘਰ ਆ ਰਿਹਾ ਸੀ ਰਸਤੇ ਵਿਚ ਇਕ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਸੁਖਦੇਵ ਸਿੰਘ  ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੋ ਸਾਲ ਪਹਿਲਾਂ ਹੀ ਕੈਨੇਡਾ ਗਿਆ ਸੀ ਤੇ ਤਿੰਨ ਮਹੀਨੇ ਦੇ ਬੱਚੇ ਦਾ ਪਿਤਾ ਸੀ। ਉਸਦੀ ਆਤਮਾ ਨੂੰ ਸ਼ਾਂਤੀ ਮਿਲੇ।