ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੂ ਮੋਟੋ ਨੋਟਿਸ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਲਿਤ ਆਗੂ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਨੂੰ ਲੈ ਕੇ ਲਿਆ ਐਕਸ਼ਨ

Punjab State Scheduled Castes Commission issues suo moto notice to Amarinder Singh Raja Warring

ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ,  ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਜਲਸੇ ਦੌਰਾਨ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਦਾ ਸੂ ਮੋਟੋ ਨੋਟਿਸ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਜਿਸ ਵਿਚ ਕਾਂਗਰਸ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰੰਗ ਅਤੇ ਨਸਲ ਅਧਾਰਤ ਟਿੱਪਣੀ ਦੇਸ਼ ਦੇ ਮਰਹੂਮ ਗ੍ਰਹਿ ਮੰਤਰੀ ਅਤੇ ਦਲਿਤ ਆਗੂ ਬੂਟਾ ਸਿੰਘ ਪ੍ਰਤੀ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਕਮਿਸ਼ਨ ਨੇ ਇਸ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 6 ਨਵੰਬਰ 2025 ਨੂੰ ਨਿੱਜੀ ਤੌਰ ਤੇ ਪੇਸ਼ ਹੋਣ  ਅਤੇ ਨਾਲ ਹੀ ਤਰਨਤਾਰਨ ਦੇ ਰਿਟਰਨਿੰਗ ਅਫ਼ਸਰ ਨੂੰ 4 ਨਵੰਬਰ 2025  ਨੂੰ ਨਿੱਜੀ ਤੌਰ ਤੇ ਪੇਸ਼ ਹੋ ਕੇ  ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।