ਸੁਲਤਾਨਪੁਰ ਲੋਧੀ ‘ਚ 4 ਨਵੰਬਰ ਨੂੰ ਸਕੂਲਾਂ/ਕਾਲਜਾਂ ਵਿਚ ਰਹੇਗੀ ਛੁੱਟੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਗਰ ਕੀਰਤਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਲੋਂ ਹੁਕਮ ਜਾਰੀ

There will be a holiday in schools/colleges in Sultanpur Lodhi on November 4th

ਸੁਲਤਾਨਪੁਰ ਲੋਧੀ: ਡਿਪਟੀ ਕਮਿਸ਼ਨਰ ਕਪੂਰਥਲ਼ਾ ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਵਿਚ 4 ਨਵੰਬਰ ਨੂੰ ਸਰਕਾਰੀ, ਗੈਰ ਸਰਕਾਰੀ, ਸਕੂਲਾਂ/ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਵਲੋਂ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ 4 ਨਵੰਬਰ 2025 ਨੂੰ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਣਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਤੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ, ਗੈਰ ਸਰਕਾਰੀ ਸਕੂਲਾਂ/ਕਾਲਜਾਂ ਵਿਚ 4 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ, ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ਨੂੰ ਨਿਰਧਾਰਿਤ ਹਨ, ਉਥੇ ਇਹ ਹੁਕਮ ਲਾਗੂ ਨਹੀਂ ਹੋਵੇਗਾ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਐਲੀਮੈਂਟਰੀ ਕਪੂਰਥਲ਼ਾ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ।