55 ਡਾਕਟਰਾਂ ਅਤੇ 130 ਪੈਰਾਮੈਡਿਕਸ ਦੀਆਂ ਆਸਾਮੀਆਂ ਦੀ ਭਰਤੀ ਜਲਦ : ਬ੍ਰਹਮ ਮਹਿੰਦਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਪੰਜਾਬ ਕੈਬਨਿਟ ਵਲੋਂ  ਸਿਹਤ ਵਿਭਾਗ ਦੀ ਸੂਬੇ ਦੇ ਸਾਰੇ ਈ.ਐਸ.ਆਈ. ਹਸਪਤਾਲਾਂ ਅਤੇ...

ਬ੍ਰਹਮ ਮਹਿੰਦਰਾ

ਚੰਡੀਗੜ (ਸ.ਸ.ਸ) : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਪੰਜਾਬ ਕੈਬਨਿਟ ਵਲੋਂ  ਸਿਹਤ ਵਿਭਾਗ ਦੀ ਸੂਬੇ ਦੇ ਸਾਰੇ ਈ.ਐਸ.ਆਈ. ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਡਾਕਟਰਾਂ ਅਤੇ ਪੈਰਾਮੈਡਿਕਸ ਦੀਆਂ ਖਾਲੀ ਪਈਆਂ ਸਾਰੀਆਂ ਆਸਾਮੀਆਂ ਨੂੰ ਭਰਨ ਦੀ ਦਿੱਤੀ ਪ੍ਰਵਾਨਗੀ ਊੁਪਰੰਤ ਪੰਜਾਬ ਕੈਬਨਿਟ ਦਾ ਧੰਨਵਾਦ ਕੀਤਾ ਗਿਆ। ਪ੍ਰੈਸ ਦੇ ਨਾਮ ਜਾਰੀ ਬਿਆਨ ਵਿੱਚ  ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਮੰਤਰੀ ਮੰਡਲ ਵੱਲੋਂ ਖਾਲੀ ਪਈਆਂ ਆਸਾਮੀਆਂ ਨੂੰ ਭਰਨ ਬਾਬਤ ਲਿਆ ਹੈ।

ਇਹ ਮਹੱਤਵਪੂਰਨ ਫੈਸਲਾ ਸੂਬੇ ਦੇ ਸਾਰੇ ਈਐਸਆਈ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਡਾਕਟਰਾਂ ਅਤੇ ਪੈਰਾਮੈਡਿਕਸ ਦੀਆਂ ਆਸਾਮੀਆਂ ਦੀ ਸ਼ਤ-ਪ੍ਰਤੀਸ਼ਤ ਭਰਤੀ ਨੂੰ ਯਕੀਨੀ ਬਣਾਏਗਾ। ਉਨਾਂ ਕਿਹਾ ਕਿ ਹੁਣ ਡਾਕਟਰਾਂ ਦੀਆਂ 55 ਅਤੇ ਪੈਰਾਮੈਡਿਕਸ ਦੀਆਂ 130 ਆਸਾਮੀਆਂ ਨੂੰ ਭਰਨ ਦਾ ਰਾਹ ਪੱਧਰਾ ਹੋ ਗਿਆ ਹੈ। ਸ੍ਰੀ ਮਹਿੰਦਰਾ ਨੇ ਕਿਹਾ ਸਮੇਂ ਦੀ ਮੰਗ ਨੂੰ ਦੇਖਦੇ ਹੋਏ ਰੈਗੂਲਰ ਉਮੀਦਵਾਰਾਂ ਦੀ ਭਰਤੀ ਤੱਕ ਇਨਾਂ 185 ਆਸਾਮੀਆਂ ਦੀ ਭਰਤੀ ਠੇਕਾ ਆਧਾਰ 'ਤੇ ਕੀਤੀ ਜਾਵੇਗੀ।