ਪ੍ਰਕਾਸ਼ ਸਿੰਘ ਬਾਦਲ ਨੇ ਵਾਪਸ ਕੀਤਾ ਪਦਮ ਵਿਭੂਸ਼ਣ ਅਵਾਰਡ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨਾਂ ਦੀ ਹਮਾਇਤ ਲਈ ਚੁੱਕਿਆ ਵੱਡਾ ਕਦਮ

Parkash Singh Badal returns Padma Vibhushan Award

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਵਿਰੁੱਧ ਰੋਸ ਦੇ ਚਲਦਿਆਂ ਪਦਮ ਵਿਭੂਸ਼ਣ ਅਵਾਰਡ ਵਾਪਸ ਕਰ ਦਿੱਤਾ ਹੈ।
ਉਹਨਾਂ ਨੇ ਦੇਸ਼ ਦੇ ਮੌਜੂਦਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਤਿੰਨ ਪੰਨਿਆਂ ਦੀ ਚਿੱਠੀ ਲਿਖ ਕੇ ਖੇਤੀ ਕਾਨੂੰਨਾਂ ਦੀ ਨਿਖੇਧੀ ਕੀਤੀ।

ਉਹਨਾਂ ਕਿਹਾ ਕਿ ਕਿਸਾਨਾਂ ਨਾਲ ਜਿਸ ਤਰ੍ਹਾਂ ਦੀ ਧੋਖਾਧੜੀ ਕੀਤੀ ਗਈ ਹੈ, ਉਹਨਾਂ ਨੂੰ ਇਸ ਤੋਂ ਬਹੁਤ ਠੇਸ ਪਹੁੰਚੀ ਹੈ। ਉਹਨਾਂ ਨੇ ਇਸ ਚਿੱਠੀ ਦੀ ਕਾਪੀ ਸੋਸ਼ਲ ਮੀਡੀਆਂ 'ਤੇ ਵੀ ਸਾਂਝੀ ਕੀਤੀ ਹੈ। 

ਦੱਸ ਦਈਏ ਕਿ ਭਾਰਤ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ 30 ਮਾਰਚ 2015 ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪਦਮ ਵਿਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਕੀਤਾ ਸੀ। ਜਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਰੋਸ ਦੇ ਚਲਦਿਆਂ ਪੰਜਾਬ ਦੇ ਮਸ਼ਹੂਰ ਖਿਡਾਰੀਆਂ ਨੇ ਵੀ ਅਵਾਰਡ ਵਾਪਸ ਕਰਨ ਦਾ ਐਲਾਨ ਕੀਤਾ ਸੀ।