ਮੁਲਤਾਨੀ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਮੇਧ ਸੈਣੀ ਨੂੰ ਦਿੱਤੀ ਅਗਾਊਂ ਜ਼ਮਾਨਤ

ਏਜੰਸੀ

ਖ਼ਬਰਾਂ, ਪੰਜਾਬ

ਸੈਣੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਹੋਣ ਤੋਂ ਬਾਅਦ ਸੈਣੀ ਨੇ ਸੁਪਰੀਮ ਕੋਰਟ ਦਾ ਰੁੱਖ ਕੀਤਾ ਸੀ

SC grants anticipatory bail to ex-DGP of Punjab in murder case

ਚੰਡੀਗੜ੍ਹ - ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ 29 ਸਾਲਾ ਆਈਏਐਸ ਪੁੱਤਰ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਕੇਸ ਵਿਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਇਸ ਕੇਸ ਵਿਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਸੈਣੀ ਨੂੰ ਇਹ ਜ਼ਮਾਨਤ ਇਕ ਲੱਖ ਦੇ ਸੁਰੱਖਿਆ ਬਾਂਡ 'ਤੇ ਮਿਲੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਆਪਣੇ ਪਾਸਪੋਰਟ ਜਮ੍ਹਾ ਕਰਵਾਉਣ ਲਈ ਵੀ ਕਿਹਾ ਗਿਆ ਹੈ।

ਦੱਸ ਦਈਏ ਕਿ ਸੈਣੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਹੋਣ ਤੋਂ ਬਾਅਦ ਸੈਣੀ ਨੇ ਸੁਪਰੀਮ ਕੋਰਟ ਦਾ ਰੁੱਖ ਕੀਤਾ ਸੀ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਸੁਪਰੀਮ ਕੋਰਟ ਵਿੱਚ ਇੱਕ ਕੈਵਟੀ ਐਪਲੀਕੇਸ਼ਨ ਦਾਇਰ ਕੀਤੀ ਸੀ, ਤਾਂ ਜੋ ਕੋਈ ਇੱਕਪਾਸੜ ਆਦੇਸ਼ ਨਾ ਹੋਵੇ। 

ਦੱਸ ਦਈਏ ਕਿ 29 ਸਾਲ ਪੁਰਾਣੇ ਬਲਵੰਤ ਮੁਲਤਾਨੀ ਕੇਸ ਵਿਚ ਸੁਪਰੀਮ ਕੋਰਟ ਨੇ 17 ਨਵੰਬਰ ਨੂੰ ਫੈਸਲਾ ਰਾਖਵਾਂ ਰੱਖ ਲਿਆ ਸੀ। ਸੁਪਰੀਮ ਕੋਰਟ ਨੇ ਉਦੋਂ ਹੀ ਸੰਕੇਤ ਦਿੱਤਾ ਸੀ ਕਿ ਉਹ ਸੈਣੀ ਨੂੰ ਰਾਹਤ ਦਿੱਤੀ ਜਾਵੇਗੀ ਕਿਉਂਕਿ ਇਹ 30 ਸਾਲਾਂ ਪੁਰਾਣਾ ਕੇਸ ਹੈ। ਪੰਜਾਬ ਸਰਕਾਰ ਨੇ ਵੀ ਇਸ ਦਾ ਵਿਰੋਧ ਕੀਤਾ ਸੀ।