ਕਾਂਗਰਸ 'ਚ ਸ਼ਾਮਲ ਹੋਏ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ
ਨਵਜੋਤ ਸਿੱਧੂ ਨੇ ਕਿਹਾ ਕਿ ਅੱਜ ਬਹੁਤ ਹੀ ਵਡਭਾਗਾ ਦਿਨ ਹੈ ਕਿ ਕਾਂਗਰਸ ਪਾਰਟੀ 'ਚ ਸਿੱਧੂ ਮੂਸੇਵਾਲਾ ਸ਼ਾਮਲ ਹੋਏ ਹਨ
ਚੰਡੀਗੜ੍ਹ : ਅੱਜ ਪੰਜਾਬ ਦੀ ਸਿਆਸਤ ਵਿਚ ਵੱਡੀ ਹਲਚਲ ਦੇਖਣ ਨੂੰ ਮਿਲੀ ਕਿਉਂਕਿ ਅੱਜ ਸਵੇਰੇ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਵਿਚ ਸ਼ਾਮਲ ਹੋਏ ਹਨ। ਸਿੱਧੂ ਮੂਸੇਵਾਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ 'ਚ ਕਾਂਗਰਸ 'ਚ ਸ਼ਾਮਲ ਹੋਏ। ਇਸ ਮੌਕੇ ਮੁੱਖ ਮੰਤਰੀ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਅਤੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਵੱਲੋਂ ਸਿੱਧੂ ਮੂਸੇਵਾਲਾ ਦਾ ਸੁਆਗਤ ਕੀਤਾ ਗਿਆ ਹੈ।
ਇਸ ਮੌਕੇ ਨਵਜੋਤ ਸਿੱਧੂ ਨੇ ਕਿਹਾ ਕਿ ਅੱਜ ਬਹੁਤ ਹੀ ਵਡਭਾਗਾ ਦਿਨ ਹੈ ਕਿ ਕਾਂਗਰਸ ਪਾਰਟੀ 'ਚ ਸਿੱਧੂ ਮੂਸੇਵਾਲਾ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨਾਲ ਵੀ ਸਿੱਧੂ ਮੂਸੇਵਾਲਾ ਦੀ ਮੀਟਿੰਗ ਕਰਵਾਈ ਜਾਵੇਗੀ ਤੇ ਅਸੀਂ ਆਸ ਕਰਦੇ ਹਾਂ ਕਿ ਜਿੰਨਾ ਨਾਮ ਸਿੱਧੂ ਮੂਸੇਵਾਲਾ ਨੇ ਗੀਤਾਂ 'ਚ ਕਮਾਇਆ ਹੈ, ਉਸ ਸ਼ਿੱਦਤ ਨਾਲ ਹੀ ਉਹ ਲੋਕਾਂ ਦੀ ਸੇਵਾ ਕਰਨਗੇ।
ਮੁੱਖ ਮੰਤਰੀ ਚੰਨੀ ਨੇ ਇਸ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਸਿਆਸਤ 'ਚ ਅੱਜ ਦਾ ਦਿਨ ਬਹੁਤ ਹੀ ਕ੍ਰਾਂਤੀਕਾਰੀ ਹੈ। ਹੁਣ ਪੰਜਾਬ ਦੀ ਸਿਆਸਤ 'ਚ ਸਿੱਧੂ ਮੂਸੇਵਾਲਾ ਦਾ ਬੰਬੀਹਾ ਬੋਲੇਗਾ। 4