ਬਠਿੰਡਾ ਪੁੱਜੇ ਅਸ਼ਵਨੀ ਸ਼ਰਮਾ ਨੂੰ ਕਿਸਾਨਾਂ ਨੇ ਪਾਇਆ ਘੇਰਾ, ਕੀਤਾ ਤਿੱਖਾ ਵਿਰੋਧ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨ ਯੂਨੀਅਨ ਉਗਰਾਹਾਂ ਨੇ ਪਾਇਆ BJP ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਘੇਰਾ

Ashwani Sharma

 

ਬਠਿੰਡਾ: ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਸ਼ੁੱਕਰਵਾਰ ਬਠਿੰਡਾ ਦੌਰੇ 'ਤੇ ਆਏ ਪ੍ਰੰਤੂ ਉਨ੍ਹਾਂ ਨੂੰ ਉਸ ਸਮੇਂ ਕਿਸਾਨਾਂ ਦੇ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ, ਜਦੋਂ ਕਿਸਾਨਾਂ ਨੇ ਮੀਟਿੰਗ ਵਾਲੀ ਜਗ੍ਹਾ ਨੂੰ ਜਾਂਦੀ ਮੁੱਖ ਸੜਕ 'ਤੇ ਚੱਕਾ ਜਾਮ ਕਰ ਦਿੱਤਾ ਅਤੇ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।

 

 

ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਨੂੰ ਰੱਦ ਕਰ ਦਿੱਤੇ ਹਨ ਤਾਂ ਫਿਰ ਹੁਣ ਲੀਡਰਸ਼ਿਪ ਦਾ ਵਿਰੋਧ ਕਿਉਂ ਕੀਤਾ ਜਾ ਰਿਹਾ ਹੈ?