ਪਰਗਟ ਸਿੰਘ ਨੇ ਗੁਰਦਾਸਪੁਰ ਸਕੂਲ ਦੀ ਵੀਡੀਓ ਸ਼ੇਅਰ ਕਰਦਿਆਂ ਸਿਸੋਦੀਆ 'ਤੇ ਸਾਧਿਆ ਨਿਸ਼ਾਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵਿਚਾਲੇ ਟਵਿੱਟਰ ਜੰਗ ਜਾਰੀ

Manish Sisodia and Pargat Singh

 

ਚੰਡੀਗੜ੍ਹ: ਪੰਜਾਬ ਅਤੇ ਦਿੱਲੀ ਦੇ ਸਕੂਲਾਂ ਨੂੰ ਲੈ ਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵਿਚਾਲੇ ਟਵਿੱਟਰ ਜੰਗ ਜਾਰੀ ਹੈ। ਹਰ ਰੋਜ਼ ਦੋਵੇਂ ਇੱਕ ਦੂਜੇ 'ਤੇ ਜ਼ੁਬਾਨੀ ਹਮਲੇ ਕਰ ਰਹੇ ਹਨ।

 

ਇਸ ਦੌਰਾਨ ਹੁਣ ਪਰਗਟ ਸਿੰਘ ਨੇ ਗੁਰਦਾਸਪੁਰ ਸਕੂਲ ਦੀ ਇਕ ਵੀਡੀਓ ਸ਼ੇਅਰ ਕਰਕੇ ਮਨੀਸ਼ ਸਿਸੋਦੀਆ ਦਾ ਨਾਂ ਲਏ ਬਿਨਾਂ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ।  ਪਰਗਟ ਸਿੰਘ ਨੇ ਟਵੀਟ ਕਰਦਿਆਂ ਲਿਖਿਆ ਇਹ ਸਾਡਾ ਸਰਕਾਰੀ ਸਕੂਲ ਗੁਰਦਾਸਪੁਰ ਦੇ ਸਰਹੱਦੀ ਜ਼ਿਲ੍ਹੇ ਸ਼ੇਖੂਪੁਰਾ 'ਚ ਹੈ। 

 

 

ਸਾਨੂੰ ਮਾਣ ਹੈ ਕਿ ਪੰਜਾਬ ਦੇ ਅਧਿਆਪਕਾਂ, ਸਥਾਨਕ ਭਾਈਚਾਰਿਆਂ, ਪ੍ਰਵਾਸੀ ਭਾਰਤੀਆਂ ਅਤੇ ਸਾਡੀ ਸਰਕਾਰ ਉੱਤੇ ਜਿਨ੍ਹਾਂ ਨੇ ਅਜਿਹਾ ਸਕੂਲ ਬਣਾਉਣ ਲਈ ਆਪਣਾ ਸਮਾਂ, ਊਰਜਾ ਅਤੇ ਪੈਸਾ ਲਗਾਇਆ ਹੈ।