File photo
ਤਲਵੰਡੀ ਭਾਈ: ਬੀਤੀ ਰਾਤ ਫ਼ਿਰੋਜ਼ਪੁਰ ਜ਼ੀਰਾ ਮੁੱਖ ਮਾਰਗ 'ਤੇ ਪਿੰਡ ਭੜਾਣਾ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਦਲਜੀਤ ਸਿੰਘ ਭੁੱਲਰ (29) ਪੁੱਤਰ ਸ਼ਵਿੰਦਰ ਸਿੰਘ ਭੁੱਲਰ ਵਾਸੀ ਪਿੰਡ ਕਰਮੂਵਾਲਾ ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਆਪਣੀ ਕਾਰ 'ਚ ਸਵਾਰ ਹੋ ਕੇ ਪਿੰਡ ਖੋਸਾ ਦਲ ਸਿੰਘ ਤੋਂ ਆਪਣੇ ਪਿੰਡ ਭੜਾਣਾ ਜਾ ਰਿਹਾ ਸੀ ਤੇ ਰਸਤੇ ਵਿਚ ਨੌਜਵਾਨ ਦੀ ਗੱਡੀ ਬੇਕਾਬੂ ਹੋ ਗਈ ਤੇ ਇਕ ਦਰਖ਼ਤ ਨਾਲ ਜਾ ਟਕਰਾਈ ਅਤੇ ਇਹ ਭਿਆਨਕ ਹਾਦਸਾ ਵਾਪਰ ਗਿਆ।
ਹਾਦਸਾ ਇੰਨਾ ਭਿਆਨਕ ਸੀ ਕਿ ਉਕਤ ਕਾਰ ਦੂਰ ਖੇਤਾਂ ਵਿੱਚ ਜਾ ਵੜੀ। ਮ੍ਰਿਤਕ ਇੱਕ ਢਾਈ ਸਾਲ ਬੱਚੀ ਦਾ ਪਿਤਾ ਸੀ ਅਤੇ ਉਹ ਆਪਣੇ ਮਾਪਿਆਂ ਦਾ ਵੀ ਇਕਲੌਤਾਂ ਪੁੱਤਰ ਸੀ। ਪੁੱਤਰ ਦੀ ਮੌਤ ਹੋਣ ’ਤੇ ਪਰਿਵਾਰ ’ਚ ਚੀਕ-ਚਿਹਾੜਾ ਪੈ ਗਿਆ।